ਪਟੇਲ ਕਾਲਜ ’ਚ ਗੁਰਪੁਰਬ ਸਬੰਧੀ ਹੋਇਆ ਸਮਾਗਮ ਪਟੇਲ ਕਾਲਜ ਵਿਖੇ ਗੁਰੂਪੁਰਬ ਦੇ ਸਬੰਧ ਦੇ ਵਿੱਚ ਧਾਰਮਿਕ ਸਮਾਗਮ ਕਰਵਾਇਆ
Publish Date: Thu, 19 Nov 2026 07:31 PM (IST)
Updated Date: Fri, 20 Nov 2026 04:10 AM (IST)
15) ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਕਾਲਜ ਦੀ ਪ੍ਰਬੰਧਕੀ ਕਮੇਟੀ ਕਾਲਜ ਮੈਨੇਜਮੈਂਟ ਪ੍ਰਧਾਨ ਦੇਵਕੀ ਨੰਦਨ , ਉਪ ਪ੍ਰਧਾਨ ਹਰਪ੍ਰੀਤ ਸਿੰਘ , ਜਨ. ਸੈਕਟਰੀ ਅਮਨਜੋਤ ਸਿੰਘ , ਸੈਕਟਰੀ ਵਿਜੈ ਆਰੀਆ ਅਤੇ ਖਜਾਨਚੀ ਰਿਤੇਸ਼ ਬਾਂਸਲ ਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ•। ਸਮਾਗਮ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਸ ਵਿੱਚ ਸਮੂਹ ਮੈਨੇਜਮੇੰਟ, ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਪ੍ਰੋ. ਨਵਨੀਤ ਕੌਰ ਅਤੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਪਵਿੱਤਰ ਦਿਹਾੜੇ ਤੇ ਕਾਲਜ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ, ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਤਨਦੇਹੀ ਅਤੇ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾਈ। ਇਸ ਸਮਾਗਮ ਮੌਕੇ , ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।