ਰਾਜੀਵ ਆਹੂਜਾ, ਖਮਾਣੋਂ : ਸੇਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਉਪਰੰਤ ਸਕੂਲ ਦੇ ਵਿਦਿਆਰਥੀਆਂ ਅਤੇ ਕੀਰਤਨੀ ਜਥੇ ਦੁਆਰਾ ਸ਼ਬਦ ਗਾਇਨ ਅਤੇ ਰਸਭਿੰਨਾ ਕੀਰਤਨ ਕੀਤਾ ਗਿਆ। ਸਕੂਲ ਪਿੰ੍ਸੀਪਲ ਸ਼ਾਲੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚੱਲਣ ਦੀ ਪ੍ਰਰੇਰਨਾ ਦਿੱਤੀ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ, ਪਿ੍ਰੰਸੀਪਲ ਸ਼ਾਲੂ ਸ਼ਰਮਾ, ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।