ਪੱਤਰ ਪ੍ਰਰੇਰਕ,ਅਮਲੋਹ: ਨਜ਼ਦੀਕੀ ਪਿੰਡ ਸਲਾਣਾ ਦੇ ਗੁਰਦੁਆਰਾ ਸ੍ਰੀ ਚਸਮਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੁੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੇ ਆਖਰੀ ਦਿਨ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲਗਵਾਈ ਅਤੇ ਸੰਤ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲਿਆਂ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਵਾਲਿਆਂ ਵੱਲੋਂ ਆਈ ਸੰਗਤ ਨੂੰ ਆਪਣੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਉਥੇ ਹੀ ਗੁਰੂ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ ਗਿਆ। ਸਮਾਗਮ ਦੌਰਾਨ ਦਿਨ ਪ੍ਰਤੀ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸੰਗਤ ਨੂੰ ਪ੍ਰਬੰਧਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬੁੂਟੇ ਵੀ ਵੰਡੇ ਗਏ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਵੀ ਸਹੀ ਤਰੀਕੇ ਨਾਲ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਅੰਮਿ੍ਤ ਸੰਚਾਰ ਕਰਕੇ ਗੁਰੂ ਵਾਲੇ ਬਣਨ ਵਾਲੇ ਨੌਜਵਾਨਾਂ ਨੂੰ ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਵੱਲੋਂ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਜਿਹੜੀ ਕਿ ਆਪਣੇ ਸਿੱਖੀ ਫਲਸਫੇ ਤੋਂ ਦੂਰ ਹੁੰਦੀ ਜਾ ਰਹੀ ਹੈ ਨੂੰ ਸਿੱਖੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜਿਹੜੇ ਨੌਜਵਾਨ ਅੱਜ ਗੁਰੂ ਵਾਲੇ ਬਣੇ ਹਨ ਉਹ ਭਾਗਾਂ ਵਾਲੇ ਹਨ ਅਤੇ ਉਹ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੁੂੰ ਵੀ ਗੁਰੂ ਲੜ ਲੱਗਣ ਲਈ ਜ਼ਰੂਰ ਪ੍ਰਰੇਰਣ। ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ, ਸੰਤ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲਿਆਂ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਸਲਾਣਾ ਵਾਲਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਅਜਮੇਰ ਸਿੰਘ ਹੈੱਡ ਗ੍ੰਥੀ, ਨੇਤਰ ਸਿੰਘ ਪ੍ਰਧਾਨ, ਬੰਟੀ ਬਾਬਾ ਮੁੱਖ ਪ੍ਰਬੰਧਕ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਅਤੇ ਵੱਡੀ ਗਿਣਤੀ ਹਲਕੇ ਦੀ ਸੰਗਤ ਮੌਜੂਦ ਸੀ।