ਹਰਜੀਤ ਨਿੱਜਰ, ਬਹਾਦਰਗੜ੍ਹ

ਐੱਸਜੀਪੀਸੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਉਲੀਕੇ ਗਏ ਵਿਸ਼ੇਸ਼ ਪ੍ਰਰੋਗਰਾਮਾਂ ਤਹਿਤ ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.30 ਵਜ਼ੇ ਤੋਂ 10 ਵਜ਼ੇ ਤੱਕ ਕਰਵਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਸੇਵਕ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਮਿ੍ਤਸਰ ਸਾਹਿਬ, ਭਾਈ ਮਲਕੀਤ ਸਿੰਘ ਲੋਂਗੋਵਾਲ ਅਤੇ ਕਥਾਵਾਚਕ ਗਿਆਨੀ ਗੁਰਜੀਤ ਸਿੰਘ ਜੀ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ। ਸਮਾਗਮ ਦੀ ਸਮਾਪਤੀ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਐਗਜੈਕਟਿਵ ਕਮੇਟੀ ਮੈਂਬਰ ਐਸਜੀਪੀਸੀ ਨੇ ਸਮਾਗਮ ਦੌਰਾਨ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਸਾਰੇ ਵੱਡੇ ਭਾਗਾਂ ਵਾਲੇ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੂਰਬ ਮਨਾਉਣ ਦੀਆਂ ਖੁਸ਼ੀਆਂ ਮੌਕੇ ਸ਼ਮੂਲੀਅਤ ਕਰ ਰਹੇ ਹਾਂ। ਇਸ ਸਬੰਧੀ ਐਸਜੀਪੀਸੀ ਵਲੋਂ ਵੱਡੀ ਪੱਧਰ 'ਤੇ ਪ੍ਰਰੋਗਰਾਮ ਉਲੀਕੇ ਗਏ ਹਨ। ਉਨਾਂ ਦੱਸਿਆ ਕਿ ਇਸ ਤਰਾਂ ਦੇ ਗੁਰਮਤਿ ਸਮਾਗਮ ਪ੍ਰਕਾਸ਼ ਪੂਰਬ ਤੱਕ ਹਰ ਮਹੀਨੇ ਕਰਵਾਏ ਜਾਣਗੇ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਇਨਾਂ ਸਮਾਗਮਾਂ 'ਚ ਸ਼ਮੂਲੀਅਤ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਰਾਪਤ ਕਰਨ। ਇਹ ਸਮਾਗਮ ਜਥੇ. ਜਰਨੈਲ ਸਿੰਘ ਕਰਤਾਰਪੁਰ ਅਤੇ ਮੈਨੇਜਰ ਜੋਗਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਨੇਪਰੇ ਚਾੜਿਆ ਗਿਆ। ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਐਮਐਲਏ, ਮੈਨੇਜਰ ਜੋਗਾ ਸਿੰਘ, ਜਥੇ. ਬਲਵਿੰਦਰ ਸਿੰਘ ਦੌਣਕਲਾਂ, ਕੁਲਦੀਪ ਸਿੰਘ ਹਰਪਾਲਪੁਰ, ਸਤਪਾਲ ਸਿੰਘ ਮਹਿਮਦਪੁਰ, ਹੈੱਡ ਗ੍ੰਥੀ ਭਾਈ ਅਵਤਾਰ ਸਿੰਘ, ਮੋਹਨ ਸਿੰਘ ਮਹਿਮਦਪੁਰ, ਅਕਾਊਟੈਂਟ ਸੁਰਜੀਤ ਸਿੰਘ, ਪਰਮਜੀਤ ਸਿੰਘ ਬਹਿਰਜੱਛ ਅਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।