- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾਵਾਂ ਦਾ ਮਾਣ-ਸਨਮਾਨ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਵਿਧਾਇਕਾ ਨੀਨਾ ਮਿੱਤਲ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਖੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਵਾਂ ਧੀਆ ਯੋਜਨਾ ਤਹਿਤ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਤਿਕਾਰਯੋਗ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ ਜਿਸ ਕਰਕੇ ਰਾਜ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨ ਨੂੰ ਯਕੀਨੀ ਬਣਾਇਆ ਗਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਮਾਵਾਂ-ਭੈਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮਹਿਲਾਵਾਂ ਨੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦਾ ਸਾਧਨ ਬਣਦੇ ਹਨ, ਸਗੋਂ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਸਖੀ ਮਿਲਣੀ ਪਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਕਮੈਂਟਰੀ ਫ਼ਿਲਮ ਵੀ ਵਿਖਾਈ ਗਈ। ਫ਼ਿਲਮ ਰਾਹੀਂ ਉਨ੍ਹਾਂ ਦੇ ਜੀਵਨ, ਲੋਕ ਸੇਵਾ ਪ੍ਰਤੀ ਸੋਚ ਅਤੇ ਪੰਜਾਬ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦਰਸਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿਚ ਮਹਿਲਾਵਾਂ ਤੇ ਸਤਿਕਾਰਯੋਗ ਸਖੀਆਂ ਨੇ ਆਪਸੀ ਵਿਚਾਰ-ਵਟਾਂਦਰਾ ਵੀ ਕੀਤਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਮਹਿਲਾਵਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।