ਅੱਵਲ ਰਹਿਣ ਵਾਲੇ ਵਿਦਿਆਰਥੀ ਦਾ ਕੀਤਾ ਸਨਮਾਨ
ਅਵੱਲ ਰਹਿਣ ਵਾਲੇ ਵਿਦਿਆਰਥੀ ਦਾ ਕੀਤਾ ਸਨਮਾਨ
Publish Date: Sat, 28 Mar 2026 05:33 PM (IST)
Updated Date: Sat, 28 Mar 2026 05:35 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਸਰਕਾਰੀ ਪ੍ਰਾਇਮਰੀ ਸਕੂਲ ਮੀਰਾਂਪੁਰ ਵਿਖੇ ਸਕੂਲ ਮੁਖੀ ਰਵਿੰਦਰ ਕੌਰ ਦੀ ਅਗਵਾਈ ਹੇਠ ਗ੍ਰੈਜੂਏਸ਼ਨ ਸੈਰਾਮਨੀ, ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਏਐੱਸਆਈ ਤਰਸੇਮ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਨਰਿੰਦਰ ਸਿੰਘ, ਸਾਬਕਾ ਚੇਅਰਮੈਨ ਜੀਤ ਸਿੰਘ ਮੀਰਾਂਪੁਰ ਨੇ ਵਿਸੇਸ਼ ਤੌਰ ’ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸਕੂਲ ਸਟਾਫ ਨੇ ਜੀ ਆਇਆਂ ਕਿਹਾ। ਇਸ ਮੌਕੇ ਸਕੂਲ ਮੁਖੀ ਰਵਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਡ਼੍ਹਾਈ ’ਚ ਮਾਰੀਆਂ ਮੱਲਾਂ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਚਾਨਣਾ ਪਾਇਆ। ਇਸ ਮੌਕੇ ਏਐੱਸਆਈ ਤਰਸੇਮ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸੇ ਸਕੂਲ ਵਿੱਚੋਂ ਪਡ਼੍ਹ ਕੇ ਇਸ ਅਹੁਦੇ ’ਤੇ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਵੀ ਸਿੱਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਸਰਕਾਰੀ ਸਕੂਲਾਂ ਵਿੱਚ ਵੀ ਉੱਚ ਦਰਜੇ ਦੀ ਪਡ਼੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦੇਣ। ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪਡ਼੍ਹ ਕੇ ਵੀ ਬੱਚੇ ਉੱਚ ਅਹੁਦਿਆਂ ਤੱਕ ਪਹੁੰਚ ਸਕਦੇ ਹਨ। ਇਸ ਮੌਕੇ ਐਲਾਨੇ ਗਏ ਨਤੀਜਿਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਰਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ।