ਸੇਵਾਮੁਕਤ ਕਮਿਸ਼ਨਰ ਨੇ ਦਫ਼ਤਰ ਖੋਲਿਆ ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨਾਲ ਸਾਬਤ ਹੁੰਦਾ ਹੈ। ਸਾਬਕਾ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਪਹਿਲ ਦੇਵੇ।
Publish Date: Sun, 09 Aug 2026 05:57 PM (IST)
Updated Date: Mon, 10 Aug 2026 11:38 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ: ਹਲਕਾ ਸ਼ੁਤਰਾਣਾ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਾਬਕਾ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਵੱਲੋਂ ਪਾਤੜਾਂ ਵਿਖੇ ਆਪਣਾ ਦਫ਼ਤਰ ਖੋਲਿਆ ਗਿਆ ਹੈ। ਦਫ਼ਤਰ ਦੀ ਰਸਮੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਪਾਠ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾਮੁਕਤ ਐਕਸਾਈਜ਼ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਦਫ਼ਤਰ ਖੋਲ੍ਹਣ ਦਾ ਮੁੱਖ ਮਕਸਦ ਹਲਕਾ ਸ਼ੁਤਰਾਣਾ ਵਿੱਚ ਕਾਂਗਰਸ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਕਸਬਾ ਘੱਗਾ ਵਿਖੇ ਪਿੰਡਾਂ ਦੇ ਲੋੜਵੰਦ ਬੱਚਿਆਂ ਲਈ ਮੁਫ਼ਤ ਲਾਇਬ੍ਰੇਰੀ ਚਲਾਈ ਜਾ ਰਹੀ ਹੈ, ਜਿੱਥੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਹਲਕੇ ਦੀਆਂ ਸੜਕਾਂ ਦੀ ਮਾੜੀ ਹਾਲਤ, ਸਿਹਤ ਸਹੂਲਤਾਂ ਦੀ ਘਾਟ, ਔਰਤਾਂ ਦੀ ਸੁਰੱਖਿਆ, ਬਜ਼ੁਰਗਾਂ ਦੀਆਂ ਸਮੱਸਿਆਵਾਂ ਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲੋੜੀਂਦੇ ਉਪਰਾਲਿਆਂ ਦੀ ਕਮੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨਾਲ ਸਾਬਤ ਹੁੰਦਾ ਹੈ। ਸਾਬਕਾ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਪਹਿਲ ਦੇਵੇ।