- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ ਇੱਕ ਸੇਵਾਮੁਕਤ ਸਰਕਾਰੀ ਡਾਕਟਰ ਪ੍ਰੋਫੈਸਰ ਤੋਂ ਰੰਗਦਾਰੀ ਮੰਗਣ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਪੰਜਾਬੀ ਬਾਗ, ਪਟਿਆਲਾ ਦੇ ਰਹਿਣ ਵਾਲੇ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਦੇ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ ਇੱਕ ਸੇਵਾਮੁਕਤ ਸਰਕਾਰੀ ਡਾਕਟਰ ਪ੍ਰੋਫੈਸਰ ਤੋਂ ਰੰਗਦਾਰੀ ਮੰਗਣ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਪੰਜਾਬੀ ਬਾਗ, ਪਟਿਆਲਾ ਦੇ ਰਹਿਣ ਵਾਲੇ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸਰਕਾਰੀ ਟੀ.ਬੀ. ਹਸਪਤਾਲ ਪਟਿਆਲਾ ਤੋਂ ਬਤੌਰ ਪ੍ਰੋਫੈਸਰ ਰਿਟਾਇਰ ਹੋਏ ਹਨ ਅਤੇ ਫਿਲਹਾਲ ਪੰਜਾਬੀ ਬਾਗ ਵਿਖੇ ਆਪਣਾ ਕਲੀਨਿਕ ਚਲਾਉਂਦੇ ਹਨ। ਉਨ੍ਹਾਂ ਦੱਸਿਆ ਕਿ 3 ਅਗਸਤ 2026 ਨੂੰ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਇੱਕ ਵਿਦੇਸ਼ੀ ਨੰਬਰ ਤੋਂ ਮੁਹੱਬਤ ਰੰਧਾਵਾ ਨਾਮ ਦੇ ਵਿਅਕਤੀ ਦਾ ਧਮਕੀ ਭਰਿਆ ਸੁਨੇਹਾ ਆਇਆ। ਸ਼ੁਰੂ ਵਿੱਚ ਇਸ ਨੂੰ ਫਰਜ਼ੀ ਕਾਲ ਸਮਝ ਕੇ ਗੰਭੀਰਤਾ ਨਾਲ ਨਹੀਂ ਲਿਆ। ਹਾਲਾਂਕਿ, ਇਸ ਤੋਂ ਬਾਅਦ ਮੁਲਜਮ ਦੇ ਛੋਟੇ ਭਰਾ ਬਲਵਿੰਦਰ ਸਿੰਘ ਨੇ ਫੋਨ ਕਰਕੇ ਧਮਕੀ ਦਿੱਤੀ ਕਿ ਉਹ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜਾਣਦਾ ਹੈ।
ਉਸ ਨੇ ਪਰਿਵਾਰ ਦੀ ਸਲਾਮਤੀ ਬਦਲੇ ਇਕ ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ 'ਤੇ ਆਪਣੇ ਸ਼ੂਟਰਾਂ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ 5 ਅਗਸਤ 2026 ਨੂੰ ਦੋਸ਼ੀ ਮੁਹੱਬਤ ਰੰਧਾਵਾ ਨੇ ਮੁੜ ਫੋਨ ਕਰਕੇ 50 ਲੱਖ ਰੁਪਏ ਦੀ ਮੰਗ ਕੀਤੀ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਹੱਬਤ ਜੀਤ ਸਿੰਘ ਵਾਸੀ ਪਿੰਡ ਨੱਥ ਦੀ ਖੂਹੀ ਅੰਮ੍ਰਿਤਸਰ, ਬਲਵਿੰਦਰ ਸਿੰਘ ਵਾਸੀ ਪਿੰਡ ਪੱਤੀ ਬਲੇਲ, ਅੰਮ੍ਰਿਤਸਰ ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅੱਗੇ ਤਫ਼ਤੀਸ਼ ਜਾਰੀ ਹੈ।