ਜ਼ਿਲ੍ਹੇ 'ਚ ਨਸ਼ਾ ਰੋਕੂ ਸਰਗਰਮੀਆਂ ਦਾ ਲਿਆ ਜਾਇਜ਼ਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ
Publish Date: Fri, 25 Sep 2026 04:46 PM (IST)
Updated Date: Fri, 25 Sep 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ੇ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ਤੇ ਜ਼ੋਰ ਦੇ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਪਟਿਆਲਾ ਪੁਲਿਸ ਮੁੱਖ ਮੰਤਰੀ ਤੇ ਡੀਜੀਪੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ ਹੈ ਪਰੰਤੂ ਨਸ਼ਿਆਂ ਦੀ ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਬੇਹੱਦ ਲਾਜਮੀ ਹੈ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਬੈਠਕ ਮੌਕੇ ਸ਼ਹਿਰੀ ਵਿਕਾਸ ਦੇ ਓਐਸਡੀ ਮੁਕਿਲਨ ਆਰ, ਏਡੀਸੀ (ਜ) ਅਨੁਪ੍ਰਿਤਾ ਜੌਹਲ, ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਗੋਲਡੀ ਸੰਧੂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਪਵਨ ਕੁਮਾਰ ਤੇ ਹਲਕਾ ਪ੍ਰਧਾਨ ਪ੍ਰਿਤਪਾਲ ਸਿੰਘ ਸਮੇਤ ਸਾਰੇ 8 ਵਿਧਾਨ ਸਭਾ ਹਲਕਿਆਂ ਦੇ ਹਲਕਾ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ। ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਬੈਠਕ ਦੌਰਾਨ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਆਗੂ ਘਨੌਰ ਤੋਂ ਜਸਵਿੰਦਰ ਸਿੰਘ, ਨਾਭਾ ਤੋਂ ਭੁਪਿੰਦਰ ਸਿੰਘ, ਰਾਜਪੁਰਾ ਤੋਂ ਰਜੇਸ਼ ਕੁਮਾਰ, ਸਮਾਣਾ ਤੋਂ ਰਾਮ ਸਿੰਘ, ਸਨੌਰ ਤੋਂ ਗੁਰਮੀਤ ਸਿੰਘ ਪੰਜੋਲਾ ਵੀ ਮੌਜੂਦ ਸਨ।