ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਦਾ ਕੀਤਾ ਸਨਮਾਨ
ਉਨ੍ਹਾਂ ਕਿਹਾ ਕਿ ਰਿਤੇਸ਼ ਬਾਂਸਲ ਦੀ ਨਿਯੁਕਤੀ ਨਾਲ ਨਗਰ ਕੌਂਸਲ ਰਾਜਪੁਰਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Publish Date: Sat, 04 Jul 2026 04:35 PM (IST)
Updated Date: Sat, 04 Jul 2026 04:48 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਰਿਤੇਸ਼ ਬਾਂਸਲ ਨੂੰ ਨਗਰ ਕੌਂਸਲ ਰਾਜਪੁਰਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਅਤੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਘਵੀਰ ਸਿੰਘ ਗੋਪਾਲਪੁਰ ਨੇ ਰਿਤੇਸ਼ ਬਾਂਸਲ ਨੂੰ ਸਿਰੋਪਾਓ ਭੇਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਰਿਤੇਸ਼ ਬਾਂਸਲ ਦੀ ਨਿਯੁਕਤੀ ਨਾਲ ਨਗਰ ਕੌਂਸਲ ਰਾਜਪੁਰਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਗੋਪਾਲਪੁਰ ਵੱਲੋਂ ਰਿਤੇਸ਼ ਬਾਂਸਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਧਨਵੰਤ ਸਿੰਘ ਹਰਪਾਲਪੁਰ ਸਮੇਤ ਹੋਰ ਆਗੂ ਅਤੇ ਸਾਥੀ ਵੀ ਹਾਜ਼ਰ ਸਨ।