ਪੰਜਾਬ ਹਰਿਆਣਾ ਨੂੰ ਜੋੜਨ ਵਾਲੀ ਸੜਕ ਬਣੀ ਹਾਦਸਿਆਂ ਦਾ ਘਰ
ਪੰਜਾਬ ਹਰਿਆਣਾ ਨੂੰ ਜੋੜਨ ਵਾਲੀ ਸੜਕ ਬਣੀ ਹਾਦਸਿਆਂ ਦਾ ਘਰ
Publish Date: Sat, 03 Jan 2026 06:13 PM (IST)
Updated Date: Sat, 03 Jan 2026 06:14 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪੰਜਾਬ ਅਤੇ ਹਰਿਆਣਾ ਨੂੰ ਆਪਸ ਵਿੱਚ ਜੋੜਨ ਵਾਲੀ ਖਨੌਰੀ ਕੈਥਲ ਮੁੱਖ ਸੜਕ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਹੈ। ਸੜਕ ਟੁੱਟੀ ਹੋਣ ਕਰਕੇ ਲੋਕਾਂ ਦਾ ਜਾਨ ਮਾਲੀ ਨੁਕਸਾਨ ਹੋ ਰਿਹਾ ਹੈ। ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਸ਼ੇਰਗੜ੍ਹ ਨਜ਼ਦੀਕ ਦੋ ਟਰੱਕਾਂ ਦੀ ਸੜਕ ਦੇ ਕਿਨਾਰੀਆਂ ’ਤੇ ਮਿੱਟੀ ਨਾ ਹੋਣ ਕਰਕੇ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਦੇ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਆਵਾਜਾਈ ਬੰਦ ਹੋਣ ਕਾਰਨ ਦੋਵੇਂ ਪਾਸੇ ਲੰਮਾ ਜਾਮ ਲਗਾ ਰਿਹਾ। ਮੌਕੇ ’ਤੇ ਪੁੱਜੀ ਪੁਲਿਸ ਚੌਕੀ ਠਰੂਆ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਮਗਰੋਂ ਆਵਾਜਾਈ ਬਹਾਲ ਕਰਵਾਈ। ਜ਼ਿਕਰਯੋਗ ਹੈ ਕਿ ਇਸ ਸੜਕ ’ਤੇ ਹਾਦਸਿਆਂ ਦੇ ਡਰ ਕਾਰਨ ਪੰਜਾਬ ਅਤੇ ਹਰਿਆਣਾ ਦੀਆਂ ਚੱਲਣ ਵਾਲੀਆਂ ਸਰਕਾਰੀ ਬੱਸਾਂ ਦੇ ਚਾਲਕਾਂ ਵੱਲੋਂ ਬਦਲਵੇਂ ਰਸਤਿਆਂ ਰਾਹੀਂ ਬਸਾਂ ਚਲਾਈਆਂ ਜਾਣ ਕਰਕੇ ਲੋਕਾਂ ਦੇ ਨਾਲ-ਨਾਲ ਸਕੂਲ ਕਾਲਜਾਂ ਵਿਚ ਪੜ੍ਹਨ ਜਾਂਦੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਨ ਤੇ ਸੜਕ ਦਾ ਨਿਰਮਾਣ ਨਹੀਂ ਹੋ ਰਿਹਾ। ਲੋਕਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਸੜਕ ਦੀ ਮੁਰੰਮਤ ਕਰਵਾ ਕੇ ਪਹਿਲਾਂ ਦੀ ਵਾਂਗ ਹੀ ਬਸਾਂ ਦੇ ਰੂਟ ਬਹਾਲ ਕਰ ਕੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮੁੱਹਈਆ ਕਰਵਾਈ ਜਾਵੇ। ਇਸ ਸਬੰਧੀ ਪੀਡਬਲਯੂਡੀ ਦੇ ਐੱਸਡੀਈ ਪਾਤੜਾਂ ਦੀਪਕ ਸ਼ਰਮਾ ਨੇ ਦੱਸਿਆ ਹੈ ਕਿ ਖਨੌਰੀ ਤੋਂ ਕੈਥਲ ਨੂੰ ਜਾਣ ਵਾਲੀ ਸੜਕ ਨੂੰ ਹੁਣ ਨੈਸ਼ਨਲ ਹਾਈਵੇਅ ਅਥਾਰਟੀ ਨੇ ਬਣਾਉਣਾ ਹੈ। ਪਹਿਲਾਂ ਇਹ ਸੜਕ ਪੀ ਡਬਲਯੂਡੀ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਸੀ।