ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ
ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ
Publish Date: Tue, 27 Jan 2026 04:01 PM (IST)
Updated Date: Tue, 27 Jan 2026 04:04 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਖੇੜੀ ਗੰਡਿਆ ਪੁਲਿਸ ਨੇ ਸਾਈਕਲ ਸਵਾਰ ਪਤੀ ਪਤਨੀ ਨੂੰ ਮੋਟਰਸਾਈਕਲ ਵੱਲੋਂ ਟੱਕਰ ਮਾਰਨ ਉੱਤੇ ਪਤੀ ਦੀ ਮੌਤ ਹੋ ਜਾਣ ’ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸਰਬਜੀਤ ਕੌਰ ਵਾਸੀ ਪਿੰਡ ਸੈਦਖੇੜੀ ਨੇ ਬਿਆਨ ਦਰਜ ਕਰਵਾਈ ਕੇ ਉਹ ਆਪਣੇ ਪਤੀ ਜਰਨੈਲ ਸਿੰਘ ਦੇ ਨਾਲ ਸਾਈਕਲ ਉੱਤੇ ਸਵਾਰ ਹੋ ਕੇ ਜਦੋਂ ਭਦਕ ਚੌਕ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਨ੍ਹਾਂ ਦੇ ਸਾਈਕਲ ’ਚ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿਚ ਉਸਦੇ ਪਤੀ ਜਰਨੈਲ ਸਿੰਘ ਦੀ ਮੌਤ ਹੋ ਗਈ ਅਤੇ ਉਸਦੇ ਮਾਮੂਲੀ ਸੱਟਾਂ ਲੱਗੀਆਂ। ਜਿਸ ’ਤੇ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਉਕਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।