ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Publish Date: Sat, 21 Feb 2026 06:04 PM (IST)
Updated Date: Sat, 21 Feb 2026 06:06 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਿੰਡ ਤੁੱਲੇਵਾਲ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਸ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਹੁਲ ਕੁਮਾਰ (23) ਦੇ ਪਿਤਾ ਹੰਸਰਾਜ ਵਾਸੀ ਪਿੰਡ ਭਾਖਲ (ਜ਼ਿਲ੍ਹਾ ਸਹਾਰਨਪੁਰ, ਉੱਤਰ ਪ੍ਰਦੇਸ਼) ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ, ਇੱਟ-ਭੱਠੇ ’ਤੇ ਕੰਮ ਕਰਦਾ ਉਸ ਦਾ ਲੜਕਾ ਬੀਤੀ ਰਾਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਤੁੱਲੇਵਾਲ ਵੱਲ ਜਾ ਰਿਹਾ ਸੀ। ਗੁੱਗਾ ਮਾੜੀ ਨੇੜੇ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਇਆ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।