ਦੋ ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਲੋਕ ਜ਼ਖ਼ਮੀ
ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਲੋਕ ਜ਼ਖ਼ਮੀ
Publish Date: Wed, 25 Feb 2026 05:39 PM (IST)
Updated Date: Wed, 25 Feb 2026 05:43 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੁਲਿਸ ਨੇ ਦੋ ਵੱਖ-ਵੱਖ ਹਾਦਸਿਆਂ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਤੇ ਇਕ ਅਣਪਛਾਤੇ ਚਾਲਕ ਸਮੇਤ ਦੋ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਨਿਵਾਸੀ ਪਿੰਡ ਕਾਹਨਗੜ੍ਹ ਭੂਤਨਾ ਵਜੋਂ ਹੋਈ ਹੈ। ਸਦਰ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਕਾਕਾ ਸਿੰਘ ਨਿਵਾਸੀ ਪਿੰਡ ਕਾਦਰਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 22 ਫਰਵਰੀ ਦੀ ਦੁਪਹਿਰ ਨੂੰ ਜਦੋਂ ਉਹ ਆਪਣੀ ਮੋਟਰਸਾਈਕਲ ਰੇਹੜੀ ਲੈ ਕੇ ਖੇਤ ਜਾ ਰਿਹਾ ਸੀ, ਤਾਂ ਮੁਲਜ਼ਮ ਚਾਲਕ ਨੇ ਆਪਣਾ ਤੇਜ਼ ਰਫ਼ਤਾਰ ਮੋਟਰਸਾਈਕਲ ਲਾਪਰਵਾਹੀ ਨਾਲ ਉਸ ਵਿਚ ਮਾਰ ਦਿੱਤਾ। ਇਸ ਹਾਦਸੇ ’ਚ ਸ਼ਿਕਾਇਤਕਰਤਾ ਤੇ ਮੁਲਜ਼ਮ ਚਾਲਕ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਹੋਰ ਮਾਮਲੇ ਵਿਚ ਰਾਜਕੁਮਾਰ ਨਿਵਾਸੀ ਪਿੰਡ ਗਾਜੀਸਲਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, 23 ਫਰਵਰੀ ਦੀ ਰਾਤ ਨੂੰ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਰਾਜਲਾ ਰੋਡ ਸਥਿਤ ਮੋਤੀਰਾਮ ਫੈਕਟਰੀ ਨੇੜਿਓਂ ਲੰਘ ਰਿਹਾ ਸੀ, ਤਾਂ ਕਿਸੇ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਨਾਲ ਉਸ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤੀ। ਅਧਿਕਾਰੀਆਂ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।