ਸੜਕ ਹਾਦਸੇ ’ਚ ਇਕ ਦੀ ਮੌਤ
ਸੜਕ ਹਾਦਸੇ ’ਚ ਇੱਕ ਦੀ ਮੌਤ
Publish Date: Fri, 10 Apr 2026 04:52 PM (IST)
Updated Date: Fri, 10 Apr 2026 04:56 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਦੇ ਪਿੰਡ ਰੁੜਕਾ ਦੇ ਵਾਸੀ ਕੁਲਦੀਪ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ 8 ਅਪ੍ਰੈਲ ਨੂੰ ਸੜਕ ਹਾਦਸੇ ’ਚ ਉਸਦੇ ਭਰਾ ਅਮਰੀਕ ਸਿੰਘ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਮਰੀਕ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਨਾਮਾਲੂਮ ਦੋਸ਼ੀ ਡਰਾਇਵਰ ਨੇ ਆਪਣਾ ਮੋਟਰਸਾਇਕਲ ਬਹੁਤ ਤੇਜ਼ੀ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਉਸਨੂੰ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਨਾਮਾਲੂਮ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਲਈ ਤਲਾਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।