ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ:

ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਨਵੀਆਂ ਸਕੀਮਾਂ ਚਾਲੂ ਕਰਕੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਜੀਪੀ ਨੇੜਲੇ ਪਿੰਡ ਖੇੜੀ ਨੌਧ ਸਿੰਘ ਦੀ ਫਿਰਨੀ 'ਤੇ ਪ੍ਰਰੀਮਿਕਸ ਪਵਾਉਣ ਦੀ ਸ਼ੁਰੂਆਤ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੜਕਾਂ ਜਿਨ੍ਹਾਂ ਦੀ ਅਕਾਲੀ ਭਾਜਪਾ ਸਰਕਾਰ ਨੇ ਕਦੇ ਸਾਰ ਨਹੀਂ ਲਈ ਉਨ੍ਹਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਆਉਣ ਜਾਣ 'ਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕ ਸੜਕਾਂ 'ਤੇ ਵਰਤੇ ਜਾਣ ਵਾਲੇ ਮਟੀਰੀਅਲ ਦੀ ਖੁਦ ਦੇਖਭਾਲ ਕਰਨ ਅਤੇ ਜੇਕਰ ਠੇਕੇਦਾਰ ਕਿਸੇ ਤਰ੍ਹਾਂ ਦੀ ਕੁਤਾਹੀ ਵਰਤਦਾ ਹੈ ਤਾਂ ਉਹ ਉਨ੍ਹਾਂ ਦੇ ਧਿਆਨ 'ਚ ਲਿਆਉਣ ਤਾਂ ਕਿ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਸਰਪੰਚ ਰੁਪਿੰਦਰ ਸਿੰਘ ਰਮਲਾ, ਮਨਪ੍ਰਰੀਤ ਸਿੰਘ ਪੀਤਾ,ਚਾਹਤ ਚਾਹਲ, ਸਿੰਘ, ਪੰਚ ਬਹਾਦਰ ਸਿੰਘ, ਸਰਬਜੀਤ ਸਿੰਘ ਬੱਬੀ, ਪੰਚ ਪਰਮਿੰਦਰ ਸਿੰਘ ਟੋਨੀ, ਹਰਦੀਪ ਸਿੰਘ ਭੁੱਲਰ, ਬਲਵਿੰਦਰ ਸਿੰਘ, ਸੇਵਾ ਸਿੰਘ, ਸਰਪੰਚ ਨਰਿੰਦਰ ਸਿੰਘ ਮੁੱਲਾਂਪੁਰ, ਸਰਪੰਚ ਗੁਰਜੀਤ ਸਿੰਘ ਕਾਲੇਵਾਲ, ਹਾਕਮ ਸਿੰਘ ਆਦਿ ਮੌਜੂਦ ਸਨ।