ਦੋ ਕਰੋੜ ਦੀ ਲਾਗਤ ਨਾਲ ਬਣੇਗੀ ਪਿੰਡ ਆਲਮਪੁਰ ਤੱਕ ਸੜਕ : ਭਰਾਜ
ਦੋ ਕਰੋੜ ਦੀ ਲਾਗਤ ਨਾਲ ਬਣੇਗੀ ਪਿੰਡ ਆਲਮਪੁਰ ਤੱਕ ਸੜਕ : ਭਰਾਜ
Publish Date: Mon, 23 Feb 2026 06:06 PM (IST)
Updated Date: Tue, 24 Feb 2026 04:07 AM (IST)

ਭਰਾਜ ਨੇ ਪਿੰਡ ਨੂਰਪੁਰਾ ’ਚ 23 ਲੱਖ ਦੀ ਲਾਗਤ ਨਾਲ ਤਿਆਰ ਸਟੇਡੀਅਮ ਕੀਤਾ ਲੋਕ ਅਰਪਿਤ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਹਲਕਾ ਵਿਧਾਇਕ ਐਡਵੋਕੇਟ ਨਰਿੰਦਰ ਕੌਰ ਭਰਾਜ ਵੱਲੋਂ ਕਰੀਬ 01 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਰੋਡ ਬਾਸੀਅਰਕ ਸਮੇਤ ਫਿਰਨੀ ਤੋਂ ਪਿੰਡ ਆਲਮਪੁਰ ਤੱਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਾਰਜ ਪਿੰਡ ਵਾਸੀਆਂ ਲਈ ਆਵਾਜਾਈ ਸੁਵਿਧਾਵਾਂ ਨੂੰ ਬਹੁਤ ਸੁਧਾਰੇਗਾ ਅਤੇ ਹਾਦਸਿਆਂ ਦੀ ਸੰਭਾਵਨਾ ਨੂੰ ਘਟਾਏਗਾ। ਵਿਧਾਇਕ ਭਰਾਜ ਨੇ ਦੱਸਿਆ ਕਿ ਸੜਕ ਚੌੜੀ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਪਹੁੰਚਾਉਣ ਵਿੱਚ ਆਸਾਨੀ ਰਹੇਗੀ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਕਰੀ ਪੇਸ਼ਾ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਗੁਣਵੱਤਾ ਅਤੇ ਸਮੇਂ-ਸਿਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਭਰਾਜ ਨੇ ਸਟੇਡੀਅਮ ਕੀਤਾ ਲੋਕ ਅਰਪਿਤ ਇਸ ਤੋਂ ਇਲਾਵਾ ਪਿੰਡ ਨੂਰਪੁਰਾ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸਟੇਡੀਅਮ ਵੀ ਲੋਕ ਅਰਪਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਢਾਂਚੇ ਦਾ ਵਿਕਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡ ਦੇ ਨੌਜਵਾਨ ਤਿਆਰੀ ਕਰ ਕੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ।