ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ
ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ
Publish Date: Mon, 09 Mar 2026 06:07 PM (IST)
Updated Date: Mon, 09 Mar 2026 06:09 PM (IST)

ਗੁਲਸ਼ਨ ਸ਼ਰਮਾ ਪੰਜਾਬੀ ਜਾਗਰਣ, ਪਟਿਆਲਾ : ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਬਕਾਇਆ ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਹੋਰ ਮੁੱਖ ਮੰਗਾਂ ਲਈ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ਹੇਠ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁਲਾਜ਼ਮ ਸਾਥੀਆਂ ਦੀਆਂ ਅਹਿਮ ਮੰਗਾਂ ਲਈ ਅੱਜ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਵਲੋਂ ਡੀਸੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਤੁਰੰਤ ਜੀਪੀਐਫ ਖਾਤੇ ਖੋਲ੍ਹੇ। ਉਨ੍ਹਾਂ ਮੰਗ ਕੀਤੀ ਕਿ ਨਵੇਂ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਪੇ-ਕਮਿਸ਼ਨ ਦੇ ਅਧੀਨ ਕੀਤਾ ਜਾਵੇ, ਪਰਖਕਾਲ ਸਮੇਂ ਦੌਰਾਨ ਪੂਰੀ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਅਸੀਂ ਸਰਕਾਰ ਖਿਲਾਫ਼ ਇਸੇ ਤਰ੍ਹਾਂ ਰੋਸ-ਪ੍ਰਦਰਸ਼ਨ, ਅਰਥੀ ਫੂਕ ਮੁਹਾਜ਼ਰੇ ਤੇ ਰੋਸ ਰੈਲੀਆਂ ਜਾਰੀ ਰੱਖਾਂਗੇ। ਇਸ ਮੌਕੇ ਗੁਰਜੰਟ ਸਿੰਘ, ਰਵਿੰਦਰ ਸ਼ਰਮਾ, ਗੁਰਪ੍ਰੀਤ ਪਨੇਸਰ, ਸੰਦੀਪ ਕੌਰ ਬਰਨਾਲਾ, ਜਤਿੰਦਰ ਕੰਬੋਜ ਪ੍ਰੈਸ ਸੈਕਟਰੀ, ਪ੍ਰਧਾਨ ਸਤਵਿੰਦਰ ਸਿੰਘ, ਦਰਸ਼ਨ ਸਿੰਘ, ਰਾਮ ਕ੍ਰਿਸ਼ਨ, ਹਿੰਮਤ ਸਿੰਘ, ਅਮਿਤ ਕੰਬੋਜ, ਭੁਪਿੰਦਰ ਯਾਦਵ, ਬਿਨੈ ਕੁਮਾਰ, ਤੇਜਿੰਦਰ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਾਜਪਾਲ ਸਿੰਘ ਲਸੋਈ, ਪੀਡਬਲਿਊਡੀ ਫੀਲਡ ਤੇ ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਧਰਮਪਾਲ ਲੌਟ, ਦਰਸ਼ਨ ਬੇਲੂਮਜਰਾ, ਜਸਵਿੰਦਰ ਸੌਜਾ, ਸਤਨਾਮ ਸਿੰਘ ਕੰਬੋਜ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।