ਪੈਨਸ਼ਨਰ ਐਸੋਸੀਏਸ਼ਨ ਨੇ ਮੰਗਾਂ ਦੇ ਹੱਕ ’ਚ ਕੀਤੀ ਰੋਸ ਰੈਲੀ
ਪੈਨਸ਼ਨਰ ਐਸੋਸੀਏਸ਼ਨ ਨੇ ਮੰਗਾਂ ਦੇ ਹੱਕ ਵਿੱਚ ਕੀਤੀ ਰੋਸ ਰੈਲੀ
Publish Date: Wed, 08 Apr 2026 04:56 PM (IST)
Updated Date: Wed, 08 Apr 2026 04:59 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਰਾਜ ਬਿਜਲੀ ਬੋਰਡ ਦੇ ਰਿਟਾਇਰੀ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਨਰੜੂ, ਡਿਵੀਜ਼ਨ ਸਕੱਤਰ ਸੁਨੀਲ ਕੁਮਾਰ ਅਤੇ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਸੈਦਖੇੜੀ ਦੀ ਅਗਵਾਈ ’ਚ ਇਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਏਕਤਾ ਦੇ ਹੱਕ ’ਚ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਰਨੈਲ ਸਿੰਘ ਨਰੜੂ,ਸੁਨੀਲ ਕੁਮਾਰ, ਗੁਰਦੀਪ ਸਿੰਘ ਸੈਦਖੇੜੀ, ਸੁਖਦੇਵ ਸਿੰਘ ਰਾਠੌਰ, ਗੁਰਬਚਨ ਸਿੰਘ ਮਦਨਪੁਰ ਨੇ ਕਿ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਸਾਲਾਨਾ ਲਾਈਫ ਸਰਟੀਫਿਕੇਟ ਆਨਲਾਈਨ ਕਰਨ ਲਈ ਨਿਖੇਧੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਰੈਗੂਲਰ ਮੁਲਾਜ਼ਮਾਂ ਅਤੇ ਰਿਟਾਇਰੀ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੇ ਕਮਿਸ਼ਨ ਦਾ ਬਕਾਇਆ ਇਕ ਹੀ ਕਿਸ਼ਤ ਵਿਚ ਜਾਰੀ ਕੀਤਾ ਜਾਵੇ, ਸੇਵਾਮੁਕਤ ਮੁਲਾਜ਼ਮਾਂ ਦਾ 2.59 ਦੇ ਗੁਣਾਂਕ ਨਾਲ ਬਕਾਇਆ ਲਾਗੂ ਕੀਤਾ ਜਾਵੇ ਅਤੇ ਡੀਏ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਉਕਤ ਆਗੂਆਂ ਨੇ ਮੈਨੇਜਮੈਂਟ ਨੂੰ ਚੇਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਦੀਆਂ ਹੱਕੀ ਤੇ ਮੰਗੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਰੋਸ ਧਰਨੇ ਅਤੇ ਮੁਜਾਹਰੇ ਕੀਤੇ ਜਾਣਗੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ 16 ਅਪ੍ਰੈਲ ਤੱਕ ਡਵੀਜ਼ਨ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ 18 ਅਪ੍ਰੈਲ ਨੂੰ ਬਿਜਲੀ ਮੰਤਰੀ ਦੇ ਘਰ ਅਤੇ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਗਿਆਨ ਸਿੰਘ, ਅਮਰੀਕ ਸਿੰਘ, ਦੇਵਰਾਜ ਸੀਤਾ ਰਾਮ (ਸਾਰੇ ਜੇਈ)ਸਰਦੂਲ ਸਿੰਘ,ਜਰਨੈਲ ਸਿੰਘ, ਸੁਰਜੀਤ ਸਿੰਘ, ਦਰਬਾਨ ਸਿੰਘ,ਦਰਸ਼ਨ ਸਿੰਘ ਤਰਲੋਚਨ ਸਿੰਘ ਦੇ ਨਾਂ ਪ੍ਰਮੁੱਖ ਹਨ।