ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 78.54 ਲੱਖ ਰੁਪਏ ਜਾਰੀ : ਡੀਸੀ
ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 78.54 ਲੱਖ ਰੁਪਏ ਜਾਰੀ:ਡੀਸੀ
Publish Date: Mon, 02 Feb 2026 06:09 PM (IST)
Updated Date: Tue, 03 Feb 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਵੱਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜ਼ਿਲ੍ਹੇ ਲਈ 78.54 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਡੀਸੀ ਰਾਹੁਲ ਚਾਬਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ’ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਅਕਤੂਬਰ 2025 ਦੇ 117 ਲਾਭਪਾਤਰੀਆਂ ਲਈ 59.67 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਮਹੀਨਾ ਅਕਤੂਬਰ 2025 ਦੇ 37 ਲਾਭਪਾਤਰੀਆਂ ਲਈ 18.87 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀਬੀਟੀ ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਚ ਭੇਜੀ ਜਾ ਰਹੀ ਹੈ।