- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
80 ਲੋੜਵੰਦ ਅਤੇ ਪ੍ਰਗਤੀਸ਼ੀਲ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਲਈ 83,800 ਰੁਪਏ ਵੰਡੇ

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਦੇ ਸਰਪ੍ਰਸਤ ਡਾ. ਮਥੁਰਾ ਦਾਸ ਸਵਤੰਤਰ, ਚੇਅਰਮੈਨ ਰਾਜ ਕੁਮਾਰ ਜੈਨ ਅਤੇ ਪ੍ਰਧਾਨ ਨਰਿੰਦਰ ਵਧਵਾ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ 80 ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਲਈ ਅੱਠ ਸਕੂਲਾਂ ਨੂੰ ਕੁੱਲ 83,800 ਰੁਪਏ ਦੀ ਰਾਸ਼ੀ ਵੰਡੀ ਗਈ। ਇਸ ਮੌਕੇ ਵਿਦਿਆਰਥੀ ਕਲਿਆਣ ਪ੍ਰੀਸ਼ਦ ਦੇ ਸਰਪ੍ਰਸਤ ਡਾ. ਮਥੁਰਾ ਦਾਸ, ਚੇਅਰਮੈਨ ਰਾਜ ਕੁਮਾਰ ਜੈਨ, ਪ੍ਰਧਾਨ ਨਰਿੰਦਰ ਵਧਵਾ ਅਤੇ ਸੀਨੀਅਰ ਮੈਂਬਰ ਜੇ.ਪੀ. ਸਿੰਘ ਭਾਟੀਆ ਹਾਜ਼ਰ ਸਨ। ਪਰਿਸ਼ਦ ਵੱਲੋਂ ਜਿਨ੍ਹਾਂ ਅੱਠ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਲਈ ਰਾਸ਼ੀ ਮੁਹੱਈਆ ਕਰਵਾਈ ਗਈ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਮਾਜਿਕ ਸੰਸਥਾਵਾਂ ਨੂੰ ਅੱਗੇ ਆ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਵਿਦਿਆਰਥੀ ਕਲਿਆਣ ਪ੍ਰੀਸ਼ਦ ਇਸ ਖੇਤਰ ਵਿੱਚ ਲੰਮੇ ਸਮੇੰ ਤੋਂ ਇਹ ਯੋਗਦਾਨ ਪਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਪੂਨਮ ਕੁਮਾਰੀ, ਗਣਿਤ ਦੇ ਲੈਕਚਰਾਰ ਨੀਰਜ ਕੁਮਾਰ, ਲੀਨਾ ਖੰਨਾ ਨੀਤੂ ਖੰਨਾ ਵੀ ਮੌਜੂਦ ਸਨ।