ਪੱਤਰ ਪੇ੍ਰਰਕ, ਪਟਿਆਲਾ : ਸ਼ੋ੍ਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਮੋਦੀ ਸਰਕਾਰ ਨੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰ ਕੇ ਸੂਬੇ ਨੂੰ ਤਹਿਸ-ਨਹਿਸ ਕਰਨ ਦੀ ਸਾਜਿਸ਼ ਰਚੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰੱਖੜਾ ਅੱਜ ਇੱਥੇ ਐੱਸਸੀ ਵਿੰਗ ਯੂਥ ਡਕਾਲਾ ਦੀ ਮੀਟਿੰਗ ਤੋਂ ਸੰਬੋਧਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਤੇ ਵਾਈਸ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਸੁਰਜੀਤ ਸਿੰਘ ਅਬਲੋਵਾਲ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਡਕਾਲਾ ਵੀ ਹਾਜ਼ਰ ਸਨ। ਇਸ ਮੌਕੇ ਉਨਾਂ੍ਹ ਸਤਗੁਰ ਸਿੰਘ ਝੰਡੀ ਨੂੰ ਸਰਕਲ ਯੂਥ ਐੱਸਸੀ ਵਿੰਗ ਦਾ ਪ੍ਰਧਾਨ ਬਣਾ ਕੇ ਵਾਗਡੋਰ ਸੰਭਾਲਣ ਲਈ ਕਿਹਾ ਹੈ। ਇਸ ਮੌਕੇ ਪਿੰਡ ਝੰਡੀ ਤੋਂ ਗੁਰਪ੍ਰਰੀਤ ਸਿੰਘ, ਸੰਜੂ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਗੋਲਡੀ, ਗੁਰਦੀਪ ਸਿੰਘ, ਮਾਨੀ, ਯਾਦਵਿੰਦਰ ਸਿੰਘ ਰਾਜੂ, ਅਵਤਾਰ ਸਿੰਘ, ਅਕਾਸ਼, ਰਵੀ, ਗੁਰੀ, ਜਗਸੀਰ ਸਿੰਘ, ਗੁਰਧਿਆਨ ਸਿੰਘ, ਗੁਰਤੇਜ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ, ਰਣਬੀਰ, ਅਮਰਿੰਦਰ, ਮਨਵੀਰ ਸਿੰਘ ਹਾਜ਼ਰ ਸਨ।