Sad News : ਦੋ ਭੈਣਾਂ ਦੇ ਇਕਲੌਤੇ ਭਰਾ ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
ਹਲਕਾ ਸਮਾਣਾ ਦੇ ਪਿੰਡ ਲਲੋਛੀ ਦੇ ਤੇਜਿੰਦਰ ਸਿੰਘ (25) ਨੌਜਵਾਨ ਦੀ ਇਟਲੀ 'ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਤੇਜਿੰਦਰ ਸਿੰਘ ਦੇ ਕਿਸੇ ਰਿਸ਼ਤੇਦਾਰ ਨੇ ਉਸਦੇ ਪਰਿਵਾਰ ਨੂੰ ਦਿੱਤੀ।
Publish Date: Wed, 27 May 2026 08:04 PM (IST)
Updated Date: Wed, 27 May 2026 08:08 PM (IST)
ਸਮਾਣਾ : ਹਲਕਾ ਸਮਾਣਾ ਦੇ ਪਿੰਡ ਲਲੋਛੀ ਦੇ ਤੇਜਿੰਦਰ ਸਿੰਘ (25) ਨੌਜਵਾਨ ਦੀ ਇਟਲੀ 'ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਤੇਜਿੰਦਰ ਸਿੰਘ ਦੇ ਕਿਸੇ ਰਿਸ਼ਤੇਦਾਰ ਨੇ ਉਸਦੇ ਪਰਿਵਾਰ ਨੂੰ ਦਿੱਤੀ।
ਮ੍ਰਿਤਕ ਤੇਜਿੰਦਰ ਸਿੰਘ ਦੇ ਪਿਤਾ ਰੋਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਦਾ ਪੁੱਤਰ ਤਕਰੀਬਨ ਢਾਈ ਸਾਲ ਪਹਿਲਾਂ ਆਰਥਿਕ ਤੰਗੀ ਕਾਰਨ ਵਰਕ ਪਰਮਿਟ ਤੇ ਇਟਲੀ ਗਿਆ ਸੀ ਜੋ ਇਟਲੀ ਦੇ ਸ਼ਹਿਰ ਬਰੋਨਾ ਵਿਖੇ ਰਹਿੰਦਾ ਸੀ। ਕੁਝ ਦਿਨ ਪਹਿਲਾਂ ਉਹ ਪੀਆਰ ਹੋ ਗਿਆ ਸੀ।
ਉਹਨਾਂ ਜਾਣਕਾਰੀ ਦਿੱਤੀ ਕਿ 25 ਮਈ ਨੂੰ ਤੇਜਿੰਦਰ ਸਿੰਘ ਆਪਣੇ ਇੱਕ ਦੋਸਤ ਨਾਲ ਸਾਈਕਲ 'ਤੇ ਸਵਾਰ ਹੋ ਕੇ ਫਾਰਮ ਹਾਊਸ ਵਿੱਚ ਕੰਮ 'ਤੇ ਜਾ ਰਹੇ ਸਨ, ਤਾਂ ਉਸ ਵਕਤ ਇਹਨਾਂ ਦਾ ਸਾਈਕਲ ਕਿਸੇ ਕਾਰ ਨਾਲ ਟਕਰਾ ਗਿਆ ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤੇਜਿੰਦਰ ਸਿੰਘ ਦੋ ਭੈਣਾਂ ਦਾ ਇਕੱਲਾ ਭਰਾ ਸੀ। ਰੋਸ਼ਨ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲੈ ਕੇ ਆਉਣ ਲਈ ਸਾਡੀ ਮਦਦ ਕੀਤੀ ਜਾਵੇ।