- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਦਰ ਪੁਲਿਸ ਵੱਲੋਂ 2 ਕਿੱਲੋ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ—ਸਰਹਿੰਦ ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ ਸਰਹਿੰਦ ਰੋਡ ’ਤੇ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ 2 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਹਰਮਨਦੀਪ ਹੰਸ, ਐੱਸਪੀ ਬਿਕਰਮਜੀਤ ਸਿੰਘ ਬਰਾੜ ਤੇ ਡੀਐੱਸਪੀ ਮਨਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਚਲਾਈ ਕਾਸੋ ਆਪਰੇਸ਼ਨ ਤਹਿਤ ਥਾਣੇਦਾਰ ਦਵਿੰਦਰ ਸਿੰਘ ਨੇ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਜਸ਼ਨ ਹੋਟਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸਰਹਿੰਦ ਵੱਲ ਸੜਕ ਦੀ ਖੱਬੇ ਪਾਸੇ ਬੈਗ ਚੁੱਕ ਕੇ ਜਾ ਰਹੇ ਦੋ ਵਿਅਕਤੀ ਦਿਖਾਈ ਦਿੱਤੇ ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਿਸ ’ਤੇ ਦੋਵੇਂ ਵਿਅਕਤੀ ਪਿੱਛੇ ਮੁੜ ਕੇ ਖ਼ਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਜਿਨ੍ਹਾਂ ਨੂੰ ਥਾਣੇਦਾਰ ਦਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਭੱਜ ਕੇ ਕਾਬੂ ਕੀਤਾ। ਪੁਲਿਸ ਪਾਰਟੀ ਨੇ ਜਦੋਂ ਉਹਨਾਂ ਦੇ ਬੈਗਾਂ ਦੀ ਤਲਾਸ਼ੀ ਕੀਤੀ ਤਾਂ ਦੋਵੇਂ ਦੇ ਬੈਗਾਂ ’ਚੋਂ ਇਕ ਇਕ ਕਿੱਲੋ ਕੁਲ ਦੋ ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਵੱਲੋਂ ਮੁੱਢਲੀ ਪੁੱਛਗਿੱਛ ਦੋਰਾਨ ਉਕਤ ਨੇ ਆਪਣੀ ਪਛਾਣ ਹਰੀਚੰਦ ਰਾਏ ਵਾਸੀ ਬਿਹਾਰ ਤੇ ਰਾਜ ਕੁਮਾਰ ਯਾਦਵ ਵਾਸੀ ਬਿਹਾਰ ਵੱਜੋਂ ਦੱਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਹ ਕਿੱਥੋਂ ਅਫ਼ੀਮ ਲਿਆਏ ਅਤੇ ਕਿਸ ਨੂੰ ਸਪਲਾਈ ਕਰਨੀ ਸੀ ਸਬੰਧੀ ਜਾਣਕਾਰੀ ਹਾਸਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।