- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬ ਸਿੰਘ ਵਿਰਕ ਨੇ ਥਾਣਾ ਪਾਤੜਾਂ ਦਾ ਬਤੌਰ ਮੁਖੀ ਚਾਰਜ ਸੰਭਾਲਿਆ

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਥਾਣਾ ਪਾਤੜਾਂ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਦੇ ਹੋਏ ਤਬਾਦਲੇ ਮਗਰੋਂ ਸਾਹਿਬ ਸਿੰਘ ਵਿਰਕ ਨੇ ਬਤੌਰ ਐੱਸਐੱਚਓ ਥਾਣਾ ਪਾਤੜਾਂ ਦਾ ਚਾਰਜ ਸੰਭਾਲ ਲਿਆ ਹੈ। ਪਾਤੜਾਂ ਸ਼ਹਿਰ ਦੀ ਚੌਕੀ ਵਿਚ ਬਤੌਰ ਇੰਚਾਰਜ ਸੇਵਾਵਾਂ ਨਿਭਾ ਚੁੱਕੇ ਸਾਹਿਬ ਸਿੰਘ ਵਿਰਕ ਵੱਲੋਂ ਥਾਣਾ ਪਾਤੜਾਂ ਵਿੱਚ ਸੇਵਾਵਾਂ ਸ਼ੁਰੂ ਕਰਨ ’ਤੇ ਪਾਤੜਾਂ ਇਲਾਕੇ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਆਏ ਥਾਣਾ ਮੁਖੀ ਸਾਹਿਬ ਸਿੰਘ ਵਿਰਕ ਨੇ ਕਿਹਾ ਕਿ ਪਾਤੜਾਂ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਗਲਤ ਅਨਸਰਾਂ ਦੇ ਖ਼ਿਲਾਫ਼ ਜਿੱਥੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉੱਥੇ ਹੀ ਹਰ ਇੱਕ ਨੂੰ ਇਨਸਾਫ਼ ਦੇਣਾ ਅਤੇ ਦਿਵਾਉਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਬੰਦ ਕਰਨ ਲਈ ਜਿੱਥੇ ਪੂਰੀ ਸਖ਼ਤੀ ਵਰਤੀ ਜਾਵੇਗੀ, ਉੱਥੇ ਹੀ ਨਸ਼ੇ ਦੇ ਆਦੀ ਹੋ ਚੁੱਕੇ ਵਿਅਕਤੀਆਂ ਜਾਂ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲ ਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸਮਾਜ ਵਿਰੋਧੀ ਅਨਸਰਾਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀਆਂ ਦਾ ਨਾਮ ਗੁਪਤ ਰੱਖ ਕੇ ਦਿੱਤੀ ਗਈ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।