ਰਾਜਪੁਰਾ ਤੋਂ ਪੱਤਰਕਾਰ ਸੈਣੀ ਨੂੰ ਸਦਮਾ, ਮਾਤਾ ਦਾ ਦੇਹਾਂਤ
ਰਾਜਪੁਰਾ ਤੋਂ ਪੱਤਰਕਾਰ ਸੈਣੀ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Thu, 05 Mar 2026 04:00 PM (IST)
Updated Date: Thu, 05 Mar 2026 04:02 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਜਪੁਰਾ: ਰਾਜਪੁਰਾ ਤੋਂ ਪੰਜਾਬੀ ਜਾਗਰਣ ਅਖਬਾਰ ਦੇ ਸੀਨੀਅਰ ਪੱਤਰਕਾਰ ਐਚ ਐਸ ਸੈਣੀ ਅਤੇ ਸਿਹਤ ਵਿਭਾਗ ਪੰਜਾਬ ਦੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਸਰਬਜੀਤ ਸਿੰਘ ਸੈਣੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਮਾਤਾ ਚਰਨਜੀਤ ਕੌਰ (72) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਦੇ ਵਿੱਚ ਮੈਂਬਰ ਪਾਰਲੀਮੈਂਟ ਹਲਕਾ ਪਟਿਆਲਾ ਧਰਮਵੀਰ ਗਾਂਧੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ, ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਭਾਜਪਾ ਆਗੂ ਜਗਦੀਪ ਸਿੰਘ ਸੋਢੀ, ਐਡਵੋਕੇਟ ਕਰਮਜੀਤ ਚੌਧਰੀ, ਐਡਵੋਕੇਟ ਬਲਜਿੰਦਰ ਸਿੰਘ ਸੈਣੀ, ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਚੇਅਰਮੈਨ ਦੀਪਕ ਸੂਦ, ਚੇਅਰਮੈਨ ਜਸਵੀਰ ਸਿੰਘ ਚੰਦੂਆ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ, ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ, ਭਾਜਪਾ ਹਲਕਾ ਘਨੌਰ ਦੇ ਇੰਚਾਰਜ ਵਿਕਾਸ ਸ਼ਰਮਾ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਜਲਾਲਪੁਰ, ਐਡਵੋਕੇਟ ਲਵਿਸ ਮਿੱਤਲ, ਐਡਵੋਕੇਟ ਅਮਨਦੀਪ ਸਿੰਘ ਸੰਧੂ, ਆਪ ਆਗੂ ਅਜੇ ਮਿੱਤਲ, ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਰਾਜੂ, ਭਾਈ ਅਬਰਿੰਦਰ ਸਿੰਘ ਕੰਗ, ਕਾਂਗਰਸੀ ਆਗੂ ਗੁਰਦੀਪ ਸਿੰਘ ਉਂਟਸਰ, ਗੁਰਿੰਦਰ ਸਿੰਘ ਦੂਆ, ਭਾਜਪਾ ਆਗੂ ਜਰਨੈਲ ਸਿੰਘ ਪਿਲਖਣੀ, ਅਮਨਦੀਪ ਸਿੰਘ ਨਾਗੀ, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਾਜੇਸ਼ ਇੰਸਾ, ਆਪ ਆਗੂ ਗੁਰਦੀਪ ਸਿੰਘ ਧਮੋਲੀ, ਰਘਵੀਰ ਸਿੰਘ ਗੋਪਾਲਪੁਰ, ਮਲਕੀਤ ਸਿੰਘ ਉੱਪਲਹੇੜੀ, ਪ੍ਰਿੰਸੀਪਲ ਡਾ. ਪੋਮੀ ਚਤਰਥ, ਡੀਪੀਆਰਓ ਭੂਪੇਸ਼ ਚੱਠਾ, ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਨਵਦੀਪ ਢੀਂਗਰਾ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਭੂਰੀਮਾਜਰਾ, ਬਹਾਦਰ ਸਿੰਘ ਭੰਗੂ, ਬਲਵਿੰਦਰ ਸਿੰਘ ਨੇਪਰਾ, ਸੁਰਿੰਦਰ ਸਿੰਘ ਘੁਮਾਣਾ, ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ, ਬੂਟਾ ਸਿੰਘ ਖਰਾਜਪੁਰ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਖਾਨਪੁਰ ਗੰਡਿਆਂ, ਸਰਪੰਚ ਜੱਗਾ ਨਨਹੇੜਾ, ਸਰਪੰਚ ਸਤਨਾਮ ਸਿੰਘ ਆਕੜ, ਐਸ.ਪੀ ਚਮਾਰੂ, ਡੀਐਸਪੀ ਮਨਜੀਤ ਸਿੰਘ, ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ, ਥਾਣਾ ਸਿਟੀ ਐਸਐਚ ਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ, ਥਾਣਾ ਸਦਰ ਐਸਐਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ, ਏਐਸਆਈ ਅਮਰਜੀਤ ਸਿੰਘ, ਟਰੈਫਿਕ ਇੰਚਾਰਜ ਗੁਰਬਚਨ ਸਿੰਘ, ਅਮਰਜੀਤ ਸਿੰਘ ਸੋਹੀ, ਬਲਵਿੰਦਰ ਸਿੰਘ ਢੋਲ, ਸਟੈਨੋ ਗੁਰਚਰਨ ਸਿੰਘ ਸਮੇਤ ਹੋਰਨਾਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਸ਼੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਮਾਡਲ ਗ੍ਰਾਮ ਸ਼ਾਮਦੋ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।