ਹਰਿੰਦਰ ਸ਼ਾਰਦਾ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਨੂੰ ਮਿਆਰੀ ਸਹੂਲਤਾਂ ਦੇਣ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਮਰੀਜ਼ਾਂ ਦੀ ਸਿਹਤਯਾਬੀ ਲਈ ਮੂਹਰਲੀ ਕਤਾਰਾਂ 'ਚ ਯੋਧਿਆਂ ਦੀ ਤਰ੍ਹਾਂ ਸੇਵਾਵਾਂ ਨਿਭਾ ਰਿਹਾ ਨਰਸਿੰਗ ਸਟਾਫ਼ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ। ਨਰਸਿੰਗ ਸਟਾਫ਼ ਨੂੰ ਜਿਥੇ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ਹੁਣ ਆਰਥਿਕ ਤੌਰ 'ਤੇ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਨਰਸਿੰਗ ਸਟਾਫ਼ ਦੀਆਂ ਤਨਖਾਹਾਂ ਜਾਰੀ ਕਰਕੇ ਵਿੱਤੀ ਸੰਕਟ ਵਿਚੋਂ ਕੱਿਢਆ ਜਾਵੇ।

ਜਾਣਕਾਰੀ ਅਨੁਸਾਰ ਸਰਕਾਰੀ ਰਜਿੰਦਰਾ ਹਸਪਤਾਲ, ਮੈਡੀਕਲ ਕਾਲਜ ਪਟਿਆਲਾ, ਮੈਡੀਕਲ ਕਾਲਜ ਅੰਮਿ੍ਤਸਰ ਤੇ ਟੀਬੀ ਹਸਪਤਾਲ ਪਟਿਆਲਾ ਵਿਖੇ 529 ਦੇ ਕਰੀਬ ਨਰਸਿੰਗ ਸਟਾਫ ਵੱਲੋਂ ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਸ ਸਮੇਂ ਸਰਕਾਰ ਵੱਲੋਂ ਇਨ੍ਹਾਂ ਨਰਸਾਂ ਦੀ ਭਰਤੀ ਠੇਕੇ ਤੇ ਆਊਟਸੋਰਸ 'ਤੇ ਕੀਤੀ ਗਈ ਸੀ ਪਰ ਸਾਲ 2019 ਵਿਚ ਨਰਸਿੰਗ ਸਟਾਫ਼ ਵੱਲੋਂ ਆਪਣੀਆਂ ਸੇਵਾਵਾਂ ਨੂੰ ਪੱਕੇ ਕਰਨ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਆਰੰਭ ਕੀਤਾ ਗਿਆ ਸੀ। ਉਸ ਸਮੇਂ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਬ੍ਹਮ ਮਹਿੰਦਰਾ ਵੱਲੋਂ ਨਰਸਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਨਰਸਿੰਗ ਸਟਾਫ਼ ਵੱਲੋਂ ਪੋ੍ਬੇਸ਼ਨ ਪੀਰੀਅਡ 'ਤੇ ਹਸਪਤਾਲਾਂ ਦੇ ਵਾਰਡਾਂ, ਐਮਰਜੈਂਸੀ ਵਾਰਡਾਂ ਵਿਚ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਮਾਰਚ ਮਹੀਨੇ ਵਿਚ ਨਰਸਿੰਗ ਸਟਾਫ਼ ਦਾ ਪੋ੍ਬੇਸ਼ਨ ਪੀਰੀਅਡ ਵੀ ਪੂਰਾ ਹੋ ਗਿਆ ਹੈ ਪਰ ਇਸ ਵਾਰ ਹਾਲੇ ਤਕ ਮਾਰਚ ਤੇ ਅਪ੍ਰਰੈਲ ਮਹੀਨੇ ਦੀਆਂ ਤਨਖਾਹਾਂ ਵੀ ਜਾਰੀ ਨਹੀਂ ਕੀਤੀਆਂ ਗਈਆਂ ਹਨ। ਤਨਖਾਹਾਂ ਜਾਰੀ ਕਰਨ ਦੀ ਮੰਗ ਲਈ ਸੰਘਰਸ਼ ਕਰਕੇ ਹੁਣ ਤੱਕ ਨਰਸਿੰਗ ਸਟਾਫ਼ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਅਧਿਕਾਰੀਆਂ ਵੱਲੋਂ ਹਰ ਵਾਰ ਮੀਟਿੰਗ ਵਿਚ ਜਲਦ ਤਨਖਾਹਾਂ ਜਾਰੀ ਕਰਨ ਦਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ, ਜਿਸ ਕਾਰਨ ਨਰਸਿੰੰਗ ਸਟਾਫ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

--------

'ਕਰਜ਼ਾ ਲੈ ਕੇ ਚਲਾਉਣਾ ਪੈ ਰਿਹੈ ਘਰ'

ਨਰਸਿੰਗ ਸਟਾਫ਼ ਮਨਪ੍ਰਰੀਤ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪੱਕੇ ਹੋਇਆਂ ਨੂੰ ਦੋ ਮਹੀਨੇ ਲੰਘ ਚੁੱਕੇ ਹਨ। ਇਸ ਸਬੰਧ 'ਚ ਉਹ ਕਈ ਵਾਰ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਪਰ ਹਰ ਵਾਰ ਤਨਖਾਹ ਜਲਦ ਜਾਰੀ ਕਰਨ ਦਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੋਰੋਨਾ ਕਾਲ ਕਾਰਨ ਪਹਿਲਾਂ ਹੀ ਕੰਮ ਕਾਜ ਠੱਪ ਹੋਣ ਕਾਰਨ ਪਰਿਵਾਰ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਤਨਖਾਹਾਂ ਨਾਲ ਮਿਲਣ ਕਾਰਨ ਉਨ੍ਹਾਂ ਨੂੰ ਆਪਣੇ ਰਿਸ਼ਤੇਦਾਰਾਂ ਤੇ ਹੋਰਨਾਂ ਤੋਂ ਕਰਜ਼ਾ ਲੈ ਕੇ ਘਰ ਚਲਾਉਣਾ ਪੈ ਰਿਹਾ ਹੈ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਕਰਕੇ ਜਲਦ ਤੋਂ ਜਲਦ ਆਰਥਿਕ ਸੰਕਟ ਵਿਚੋਂ ਕੱਿਢਆ ਜਾਵੇ। ਸਟਾਫ ਮੈਂਬਰਾਂ ਨੇ ਕਿਹਾ ਕਿ ਉਹ ਮਰੀਜ਼ਾਂ ਦੀ ਸੇਵਾ ਕਰਕੇ ਆਪਣੇ ਫਰਜ਼ ਨਿਭਾ ਰਹੇ ਹਨ ਤੇ ਸਰਕਾਰ ਵੀ ਸਮੇਂ ਸਿਰ ਤਨਖਾਹਾਂ ਦੇ ਕੇ ਆਪਣਾ ਫਰਜ਼ ਨਿਭਾਵੇ।

----------

ਕਾਗਜ਼ੀ ਕਾਰਵਾਈ ਕਾਰਨ ਹੋਈ ਦੇਰੀ : ਡਿਪਟੀ ਮੈਡੀਕਲ ਸੁਪਰਡੈਂਟ

ਇਸ ਸਬੰਧੀ ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ ਨੇ ਦੱਸਿਆ ਕਿ ਨਰਸਿੰਗ ਸਟਾਫ਼ ਦੀਆਂ ਸੇਵਾਵਾਂ ਮਾਰਚ ਮਹੀਨੇ ਵਿਚ ਪੱਕੀਆਂ ਹੋ ਗਈਆਂ ਹਨ। ਇਸ ਲਈ ਸਰਕਾਰ ਵੱਲੋਂ ਸਟਾਫ਼ ਦੀ ਕਾਗਜ਼ੀ ਕਾਰਵਾਈ ਲਈ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਸਟਾਫ਼ ਦੀ ਕਾਗਜ਼ੀ ਕਾਰਵਾਈ ਵੀ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਦੀਆਂ ਤਨਖਾਹਾਂ ਜਲਦ ਤੋਂ ਜਲਦ ਜਾਰੀ ਕਰਕੇ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ।