- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਮੁਹਿੰਮ ਅਧੀਨ ਸਮਾਣਾ ਪੁਲਿਸ ਵਲੋਂ ਦੋ ਪਿੰਡਾਂ ਵਿਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮਾਣਾ ਪੁਲਿਸ ਵਲੋਂ ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਦੀ ਨਿਗਰਾਨੀ ਹੇਠ ਵੱਖ-ਵੱਖ ਪਿੰਡਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸਿਟੀ ਥਾਣਾ ਅਧੀਨ ਪੈਂਦੇ ਪਿੰਡ ਮੁਰਾਦਪੁਰਾ ਅਤੇ ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਸ਼ੇਰਮਾਜਰਾ ਵਿਚ ਵਿਸ਼ੇਸ਼ ਤੌਰ ’ਤੇ ਤਲਾਸ਼ੀ ਮਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਪਿੰਡਾਂ ਦੇ ਵੱਖ-ਵੱਖ ਹਿੱਸਿਆਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਅਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ’ਤੇ ਸਿਕੰਜਾ ਕੱਸਣਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਬਰਾੜ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।