- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਰਵੀਰ ਸਿੰਘ ਨੇ ਕੁਸ਼ਤੀ ਵਿੱਚ ਜਿੱਤਿਆ ਚਾਂਦੀ ਦਾ ਮੈਡਲ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸੂਬੇ ਵਿਚ ਚੱਲ ਰਹੀਆਂ ਨਾਮਵਰ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹਖੇਡ਼ੀ ਦੇ ਹੋਣਹਾਰ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਸਮਰਵੀਰ ਸਿੰਘ ਨੇ ਕੁਸ਼ਤੀ ਦੇ ਮੁਕਾਬਲੇ ਵਿਚ ਸ਼ਾਨਦਾਰ ਦਾਅ-ਪੇਚ ਦਿਖਾਉਂਦੇ ਹੋਏ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸਮਰਵੀਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀ ਸਮਰਵੀਰ ਸਿੰਘ ਦੀ ਇਸ ਪ੍ਰਾਪਤੀ ’ਤੇ ਬਹੁਤ ਮਾਣ ਹੈ। ਉਸਦੀ ਦਿਨ-ਰਾਤ ਦੀ ਮਿਹਨਤ, ਅਨੁਸ਼ਾਸਨ ਅਤੇ ਸਖ਼ਤ ਅਭਿਆਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿਡ਼ ਇਰਾਦੇ ਨਾਲ ਕਿਸੇ ਵੀ ਮੰਜ਼ਿਲ ਨੂੰ ਛੂਹਿਆ ਜਾ ਸਕਦਾ ਹੈ। ਸਾਡਾ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਮੇਸ਼ਾ ਵਚਨਬੱਧ ਹੈ। ਅਸੀਂ ਸਮਰਵੀਰ ਸਿੰਘ, ਉਸਦੇ ਮਾਪਿਆਂ ਅਤੇ ਕੋਚ ਨੂੰ ਇਸ ਵੱਡੀ ਸਫ਼ਲਤਾ ਲਈ ਹਾਰਦਿਕ ਵਧਾਈ ਦਿੰਦੇ ਹਾਂ ਅਤੇ ਉਸਦੇ ਉਜਵਲ ਭਵਿੱਖ ਲਈ ਕਾਮਨਾ ਕਰਦੇ ਹਾਂ।