- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜਿੰਦਰਪਾਲ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਜਿੰਦਰਪਾਲ ਸਿੰਘ ਸੰਧੂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸੰਧੂ ਪਰਿਵਾਰ ਨੂੰ ਟਕਸਾਲੀ ਅਕਾਲੀ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਤੇਜਿੰਦਰਪਾਲ ਸਿੰਘ ਸੰਧੂ ਦੇ ਪਿਤਾ ਜਸਦੇਵ ਸਿੰਘ ਸੰਧੂ ਤੇ ਮਾਤਾ ਜਸਦੇਵ ਕੌਰ ਸੰਧੂ ਲਗਾਤਾਰ ਅੱਠ ਵਾਰ ਵਿਧਾਇਕ ਚੁਣੇ ਗਏ ਸਨ। ਪਰਿਵਾਰ ਦੀ ਇਹ ਸਿਆਸੀ ਵਿਰਾਸਤ ਅਤੇ ਅਕਾਲੀ ਸਿਆਸਤ ਨਾਲ ਲੰਮੇ ਸਮੇਂ ਤੋਂ ਜੁੜਾਅ ਇਸ ਦੀ ਵਿਸ਼ੇਸ਼ ਪਛਾਣ ਰਹੇ ਹਨ। ਅਜਿਹੇ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਤੇਜਿੰਦਰਪਾਲ ਸਿੰਘ ਸੰਧੂ ਨੂੰ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਤੋਂ ਬਾਅਦ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਅਨੁਸਾਰ ਕੰਮ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ।