
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਤਾਵਰਨ ਪ੍ਰੇਮੀ ਡਾ ਸੰਧੂ ਦਾ ਸਨਮਾਨ

ਭੁਪਿੰਦਰਜੀਤ ਮੌਲਵੀਵਾਲਾ•, ਪੰਜਾਬੀ ਜਾਗਰਣ,• ਪਾਤੜਾਂ : ਪੰਜਾਬ ਐਗਰੋ ਇਨਪੁਟਸ ਐਸੋਸੀਏਸ਼ਨ ਪਾਤੜਾਂ ਤੇ ਘੱਗਾ ਦੀ ਅਗਵਾਈ ਵਿਚ ਇਲਾਕੇ ਦੀਆਂ ਡੇਢ ਦਰਜਨ ਦੇ ਕਰੀਬ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਪਾਤੜਾਂ ਦੇ ਪ੍ਰਧਾਨ ਗੁਰਪਿਆਰ ਸਿੰਘ ਹਰਿਆਊ, ਘੱਗਾ ਦੇ ਪ੍ਰਧਾਨ ਮਨਜੀਤ ਸ਼ਰਮਾਂ ਅਤੇ ਸਰਪ੍ਰਸਤ ਜਸਵਿੰਦਰ ਸਿੰਘ ਲਾਡੀ ਸ਼੍ਰੀ ਖਾਟੂ ਸ਼ਾਮ ਮੰਦਰ, ਪਾਤੜਾਂ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਨਮਾਨ ਸਮਾਰੋਹ ਦੌਰਾਨ ਸਮਾਜਿਕ ਚਿੰਤਕ, ਵਾਤਾਵਰਣ ਪ੍ਰੇਮੀ ਤੇ ਟਿਕਾਊ ਵਿਕਾਸ ਦੇ ਅਣਥੱਕ ਹਮਾਇਤੀ ਸੇਵਾਮੁਕਤ ਖੇਤੀ ਵਿਗਿਆਨੀ ਡਾ. ਇੰਦਰਪਾਲ ਸਿੰਘ ਸੰਧੂ ਨੂੰ ਵਾਤਾਵਰਣ ਪ੍ਰਤੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਆੜ੍ਹਤੀ ਐਸੋਸੀ਼ਏਸ਼ਨ, ਸ਼ੈਲਰ ਐਸੋਸੀਏਸ਼ਨ, ਵਿਸ਼ਵਕਰਮਾ ਭਵਨ ਕਮੇਟੀ, ਵਿਸ਼ਵਕਰਮਾ ਬਲੱਡ ਡੋਨਰਜ ਕਲੱਬ, ਮੀਡੀਆ ਕਲੱਬ ਪਾਤੜਾਂ, ਸ਼ਹੀਦ ਊਧਮ ਸਿੰਘ ਕਲੱਬ ਪਾਤੜਾਂ ਤੇ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਸਮੇਤ ਡੇਢ ਦਰਜਨ ਦੇ ਕਰੀਬ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਡਾ. ਸੰਧੂ ਨੂੰ ਸਨਮਾਨ ਭੇਟ ਕਰਦਿਆਂ ਉਨ੍ਹਾਂ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ, ਦੂਰਦਰਸ਼ੀ ਸੋਚ ਤੇ ਸਮਾਜ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਸਨਮਾਨ ਸਮਾਰੋਹ ਦੌਰਾਨ ਜੁੜੇ ਹੀ ਇਕੱਠ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਡਿਪਟੀ ਜਨਰਲ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਤੇ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਕਿਹਾ ਕਿ ਡਾ. ਇੰਦਰਪਾਲ ਸਿੰਘ ਸੰਧੂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੁਦਰਤ, ਸਮਾਜ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਸਮਰਪਿਤ ਕੀਤਾ ਹੈ। ਸਨਮਾਨ ਸਵੀਕਾਰ ਕਰਦਿਆਂ ਡਾ ਸੰਧੂ ਨੇ ਪਾਤੜਾਂ ਦੀਆਂ ਪ੍ਰਮੁੱਖ ਸਮਾਜਿਕ ਜਥੇਬੰਦੀਆਂ ਅਤੇ ਸਨਮਾਨ ਦੇਣ ਵਾਲੇ ਸਮੂਹ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਜ ਲਈ ਕੀਤੇ ਜਾ ਰਹੇ ਕੰਮਾਂ ਨੂੰ ਹੋਰ ਉਤਸ਼ਾਹ ਦਿੰਦੇ ਹਨ ਤੇ ਸਮਾਜਿਕ ਤੇ ਵਾਤਾਵਰਣਕ ਮੁੱਦਿਆਂ ਪ੍ਰਤੀ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੇ ਹਨ।