<

p> ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ:

ਸ਼ਬਦ ਚੌਂਕੀ ਸੇਵਕ ਜਥਾ ਫਤਹਿਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਲਈ ਸੰਗਤ ਨੂੰ ਬੱਸਾਂ ਰਾਹੀਂ ਭੇਜਿਆ ਗਿਆ। ਜਥੇ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਜਥੇ ਵਲੋਂ 8 ਬੱਸਾਂ ਸੁਲਤਾਨਪੁਰ ਲੋਧੀ ਲਈ ਭੇਜੀਆਂ ਗਈਆਂ ਹਨ। ਇਹ ਬੱਸਾਂ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਥਾਨਾਂ ਤੋਂ ਰਵਾਨਾਂ ਕੀਤੀਆਂ ਗਈਆਂ ਸਨ। ਰਸਤੇ 'ਚ ਆਉਣ ਵਾਲੇ ਗੁਰਦੁਆਰਾ ਮਾਲੜੀ ਸਾਹਿਬ, ਡੱਲਾ ਸਾਹਿਬ, ਹੱਟ ਸਾਹਿਬ, ਬੇਬੇ ਨਾਨਕੀ ਸਾਹਿਬ ਅਤੇ ਬੇਰ ਸਾਹਿਬ ਵਿਖੇ ਵੀ ਸੰਗਤ ਨੂੰ ਦਰਸ਼ਨ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਸ਼ਬਦ ਚੌਂਕੀ ਸੇਵਕ ਜਥੇ ਵਲੋਂ ਹਰ ਸਾਲ ਦੀ ਤਰ੍ਹਾਂ ਜਰੂਰਤਮੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ 17 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਮੌਕੇ ਪਰਮਜੀਤ ਸਿੰਘ, ਪ੍ਰਧਾਨ ਤਜਿੰਦਰ ਸਿੰਘ, ਧਰਮਪਾਲ ਸਿੰਘ, ਦਰਬਾਰਾ ਸਿੰਘ, ਅਮਰੀਕ ਸਿੰਘ ਕਾਹਲੋਂ, ਕਾਵਲ ਸਿੰਘ ਬਾਜਵਾ,ਦਰਸ਼ਨ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਮੋਹਨ ਸਿੰਘ ਆਦਿ ਮੌਜੂਦ ਸਨ।