ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Thu, 12 Feb 2026 04:08 PM (IST)
Updated Date: Thu, 12 Feb 2026 04:11 PM (IST)
ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਬਹਾਦਰਗੜ੍ਹ : ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ ਤੇ ਬਾਣੀ ਸਰਬਣ ਕੀਤੀ। ਇਸ ਮੌਕੇ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨ ਦੌਰਾਨ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਢਾਡੀ ਜੱਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਐਸਜੀਪੀਸੀ, ਮੈਨੇਜਰ ਮਨਜੀਤ ਸਿੰਘ ਕੌਲੀ, ਪ੍ਰਿਤਪਾਲ ਸਿੰਘ ਅਕਾਉਂਟੈਂਟ, ਨਵਨੀਤ ਸਿੰਘ ਆਰਕੇ, ਜਥੇ. ਬਲਵਿੰਦਰ ਸਿੰਘ ਦੌਣਕਲਾਂ, ਅਵਤਾਰ ਸਿੰਘ ਐਸਕੇ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਲਵਾਈ। ਕਸਬਾ ਬਹਾਦਰਗੜ੍ਹ, ਮਹਿਮਦਪੁਰ ਜੱਟਾਂ, ਦੌਣਕਲਾਂ, ਸ਼ਮਸ਼ਪੁਰ ਅਤੇ ਇਲਾਕੇ ਦੇ ਹੋਰ ਗੁਰੂਘਰਾਂ ਵਿਖੇ ਵੀ ਸੰਗਰਾਂਦ ਦੇ ਦਿਹਾੜੇ ਮੌਕੇ ਦੀਵਾਨ ਸਜਾਏ ਗਏ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜਰੀਆਂ ਭਰਦਿਆਂ ਸੇਵਾ ’ਚ ਹਿੱਸਾ ਪਾਇਆ।