ਐੱਨਐੱਸਐੱਸ ਕੈਂਪ ਤੇ ਵਿਦਿਆਰਥੀਆਂ ਨੂੰ ਮਾਨਵੀ ਮੁੱਲਾਂ ਬਾਰੇ ਦੱਸਿਆ
ਐਨਐਸਐਸ ਕੈਂਪ ਤੇ ਵਿਦਿਆਰਥੀਆਂ ਨੂੰ ਮਾਨਵੀ ਮੁੱਲਾਂ ਬਾਰੇ ਦੱਸਿਆ
Publish Date: Sat, 03 Jan 2026 05:00 PM (IST)
Updated Date: Sun, 04 Jan 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਦੀ ਅਗਵਾਈ ਹੇਠ 7 ਰੋਜ਼ਾ ਐੱਨਐੱਸਐੱਸ ਕੈਂਪ ਦੇ ਦੂਜੇ ਦਿਨ ਪ੍ਰੋਗਰਾਮ ਅਫਸਰ ਡਾਕਟਰ ਰੀਟਾ ਰਾਵਤ ਤੇ ਪ੍ਰੋਫੈਸਰ ਕੁਲਵਿੰਦਰ ਸਿੰਘ ਦੇ ਉਪਰਾਲੇ ਸਦਕਾ ਕਾਲਜ ਪ੍ਰੋਫੈਸਰ ਹਰਦੀਪ ਸਿੰਘ ਮੁੱਖ ਸਲਾਹਕਾਰ ਵੱਲੋਂ ਵਿਸ਼ੇਸ਼ ਮਹਿਮਾਨ ਬੁਲਾਏ ਗਏ। ਜਿਨ੍ਹਾਂ ਵਿੱਚੋਂ ਪ੍ਰੋਫੈਸਰ ਅਮਿਤ ਕਾਂਸਲ ਐਸੋਸੀਏਟ ਪ੍ਰੋਫੈਸਰ ਸ਼ਹੀਦ ਉਧਮ ਸਿੰਘ ਕਾਲਜ ਸਨਾਮ ਵੱਲੋਂ ਨਸ਼ਾ ਮੁਕਤ ਭਾਰਤ ਮਿਸ਼ਨ ਤਹਿਤ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਚੰਗਾ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ੇ ਸਰੀਰ ਨੂੰ ਤੇ ਘਰ ਪਰਿਵਾਰ ਨੂੰ ਬਰਬਾਦ ਕਰ ਦਿੰਦੇ ਹਨ ਇਸ ਲਈ ਇਨ੍ਹਾਂ ਤੋਂ ਨੌਜਵਾਨਾਂ ਨੂੰ ਬਚਣਾ ਜ਼ਰੂਰੀ ਹੈ ਇਨ੍ਹਾਂ ਦੇ ਨਾਲ ਹੀ ਬਲਾਕ ਨੋਡਲ ਅਫਸਰ ਮੂਨਕ ਅਰੁਣ ਗਰਗ ਵੱਲੋਂ ਵਿਦਿਆਰਥੀਆਂ ਨਾਲ ਮਾਨਵੀ ਮੁੱਲਾਂ ਬਾਰੇ ਵਿਸ਼ੇਸ਼ ਰੂਪ ਵਿਚ ਸੰਵਾਦ ਕੀਤਾ ਤੇ ਵਿਸ਼ੇਸ਼ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮੁੱਚੀ ਗਤੀਵਿਧੀ ਦਾ ਸੰਚਾਲਨ ਡਾ. ਰੀਟਾ ਰਾਵਤ ਵੱਲੋਂ ਕੀਤਾ ਗਿਆ। ਇਸ ਦੇ ਨਾਲ ਹੀ ਕਾਲਜ ਸੁਪਰਡੈਂਟ ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੋਫੈਸਰ ਨਿਸ਼ਾ ਰਾਣੀ, ਪ੍ਰੋਫੈਸਰ ਮੋਨਿਕਾ ਰਾਣੀ, ਪ੍ਰੋਫੈਸਰ ਰਵਿੰਦਰ ਕੁਮਾਰ, ਪ੍ਰੋਫੈਸਰ ਜਗਦੀਸ਼ ਸਿੰਘ, ਪ੍ਰੋਫੈਸਰ ਸ਼ਿਵਮ, ਗੁਰਮੀਤ ਸਿੰਘ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।