ਦਯਾਨੰਦ ਆਦਰਸ਼ ਵਿਦਿਆਲਿਆ ’ਚ 80ਵਾਂ ਆਜ਼ਾਦੀ ਦਿਵਸ ਮਨਾਇਆ ਦਯਾਨੰਦ ਆਦਰਸ਼ ਵਿਦਿਆਲਿਆ ’ਚ 80ਵਾਂ ਆਜ਼ਾਦੀ ਦਿਵਸ ਮਨਾਇਆ
Publish Date: Sun, 16 Aug 2026 04:55 PM (IST)
Updated Date: Mon, 17 Aug 2026 04:03 AM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਦਯਾਨੰਦ ਆਦਰਸ਼ ਵਿਦਿਆਲਿਆ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਇਸ ਮੌਕੇ ਮੁੱਖ ਮਹਿਮਾਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਹਲਕਾ ਅਮਰਗੜ੍ਹ ਦੇ ਭਰਾ ਸਰਪੰਚ ਕੁਲਵੰਤ ਸਿੰਘ ਗੱਜਣਮਾਜਰਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਮਲਜੀਤ ਸਿੰਘ ਉਭੀ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ, ਜਗਦੀਸ਼ ਗੋਇਲ, ਵਾਇਸ ਪ੍ਰਧਾਨ ਸਵੀਟੀ ਕੱਕੜੀਆ ਤੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਰਹੇ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕਵਿਤਾਵਾਂ, ਕਾਵਿ-ਗੀਤ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਇਸ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਹੋਰ ਕਈ ਸੱਭਿਆਚਾਰਕ ਆਈਟਮਾਂ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼, ਜਜ਼ਬੇ ਅਤੇ ਉਤਸ਼ਾਹ ਨਾਲ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਵੱਲੋਂ ਵਿੱਦਿਅਕ ਸੈਸ਼ਨ 2025-26 ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਧਾਨ ਡਾ. ਸੁਨੀਤ ਕੁਮਾਰ ਹਿੰਦ ਅਤੇ ਸਰਪ੍ਰਸਤ ਰਾਜ ਕੁਮਾਰ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ। ਸਿੱਖਿਆ ਦੇ ਨਾਲ ਚੰਗੇ ਸੰਸਕਾਰ, ਮਿਹਨਤ ਅਤੇ ਦੇਸ਼ ਸੇਵਾ ਦੀ ਭਾਵਨਾ ਹੀ ਇੱਕ ਮਜ਼ਬੂਤ ਸਮਾਜ ਦੀ ਨੀਂਹ ਬਣਦੀ ਹੈ। ਸਕੂਲ ਦੀ ਪ੍ਰਿੰਸੀਪਲ ਵਰਸ਼ਾ ਕਾਲੜਾ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਚੰਗੇ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੇਣਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫਲਤਾ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਸਮਾਗਮ ਵਿੱਚ ਅਹਿਮਦਗੜ੍ਹ ਕਮੇਟੀ ਮੈਬਰ ਈਸਾ ਖਾਨ, ਕਮਿਕਰ ਰਾਮ, ਸੰਦੀਪ ਬੱਧਨ, ਸੰਜੇ ਸੂਦ,ਹਨੀ ਗੁਪਤਾ, ਵਿਜੇ ਕੱਕੜੀਆਂ, ਮਨਿੰਦਰਪਾਲ ਸਿੰਘ, ਮਹਿੰਦਰ ਸਿੰਘ, ਅਮਿਤ ਗੋਇਲ, ਕਰਨ ਕਰੀਰ, ਮਨੀਸ਼ ਸਿੰਗਲਾ, ਗੁਰਪ੍ਰੀਤ ਸਿੰਘ ਪ੍ਰੀਤ, ਤਰਸੇਮ ਗਰਗ ਅਤੇ ਬੀਨੂੰ ਗੋਪਾਲ ਸ਼ਰਮਾ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲ੍ਹੋ ਨਿਸ਼ਾਂਤ ਕੁਮਾਰ, ਡਾ. ਪੁਨੀਤ ਕੁਮਾਰ ਹਿੰਦ, ਡਾ. ਪਰੀਕਸ਼ਿਤ ਸੋਫਤ, ਊਸ਼ਾ ਹਿੰਦ, ਰੇਨੂ ਸੋਫਤ, ਸੁਰੇਸ਼ ਕੁਮਾਰ, ਪ੍ਰਵੀਣ ਰਾਣੀ ਅਤੇ ਪਾਇਲ ਅਰੋੜਾ ਹਾਜ਼ਰ ਸਨ।