ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਲਈ ਜਥਾ ਰਵਾਨਾ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਚ, ਸ਼ਮੂਲੀਅਤ ਲਈ ਜਥਾ ਰਵਾਨਾ
Publish Date: Wed, 18 Nov 2026 05:23 PM (IST)
Updated Date: Wed, 18 Nov 2026 05:24 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਬੱਸਾਂ ਦਾ ਕਾਫ਼ਲਾ ਸਮਰਸਤਾ ਸੰਕਲਪ ਯਾਤਰਾ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਇਆ। ਇਸ ਮੌਕੇ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਸਿੰਘ ਦੇਵ ਬਾਜਵਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਹਰ ਵਰਗ ਵਿੱਚ ਸਦਭਾਵਨਾ ਪੈਦਾ ਕਰ ਰਹੀ ਹੈ ਕਿਉਂਕਿ ਜੇਕਰ ਸਮਾਜ ਵਿੱਚ ਸਦਭਾਵਨਾ ਪੈਦਾ ਹੋਵੇਗੀ ਤਾਂ ਹੀ ਪੰਜਾਬ ਦਾ ਵਿਕਾਸ ਹੋਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਤਰੱਕੀ ਅਤੇ ਬਿਹਤਰੀ ਲਈ ਲੋਕਾਂ ਨੂੰ ਭਾਜਪਾ ਤੋਂ ਹੀ ਇੱਕੋ ਇੱਕ ਉਮੀਦ ਬਚੀ ਹੈ। ਉਨ੍ਹਾਂ ਜੋਰ ਦੇ ਕੇ ਆਖਿਆ ਕਿ ਸੂਬੇ ਦੀ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰਦਿਆਂ ਕਿਹਾ ਕਿ ਸੂਬੇ ਨੂੰ ਕੰਗਾਲ ਕਰਨ ਲਈ ਦਿੱਲੀ ਦੇ ਧਾੜਵੀਆਂ ਸਾਹਮਣੇ ਮੁੱਖ ਮੰਤਰੀ ਨੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਦਾ ਵਿਕਾਸ ਹੋਵੇਗਾ ਤਾਂ ਹੀ ਭਾਜਪਾ ਇਹ ਕਰ ਸਕਦੀ ਹੈ। ਇਸ ਮੌਕੇ ਮੰਡਲ ਪ੍ਰਧਾਨ ਜਗਸੀਰ ਸਿੰਘ ਨਾਗਰਾ, ਅਵਤਾਰ ਸਿੰਘ, ਨਰਿੰਦਰ ਸਿੰਘ ਸ਼ੇਰ, ਦਰਸ਼ਨ ਸਿੰਘ ਨਮੋਲ, ਸੀਨੀਅਰ ਭਾਜਪਾ ਆਗੂ ਸ਼ੰਕਰ ਬਾਂਸਲ, ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾ. ਜਗਮਹਿੰਦਰ ਸੈਣੀ, ਜਰਨੈਲ ਸਿੰਘ ਢੋਟ, ਅਬਦੁਲ ਖਾਨ, ਮੇਜਰ ਸਿੰਘ, ਜਸਵੀਰ ਸਿੰਘ, ਨਿੱਕਾ ਸਿੰਘ, ਤੇਜਾ ਸਿੰਘ, ਮਹਿੰਦਰ ਸਿੰਘ, ਪ੍ਰਿਤਪਾਲ ਸਿੰਘ ਚੱਠਾ, ਗੁਰਦੀਪ ਸਿੰਘ ਚੱਠਾ, ਸੁਖਚੈਨ ਸਿੰਘ ਨੇ ਰੈਲੀ ਵਿੱਚ ਹਿੱਸਾ ਲਿਆ।