- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ-ਡਾ. ਦੁਲਮਾਂ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਪੰਜਾਬ ਕਾਂਗਰਸ ਦੇ ਬੇਦਾਗ ਤੇ ਇਮਾਨਦਾਰ ਨੇਤਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸੀਆਂ ਦੇ ਹੌਂਸਲੇ ਬੁਲੰਦ ਹੋਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਖਿਲ ਭਾਰਤੀਆ ਸੋਨੀਆ ਬ੍ਰਿਗੇਡ ਦੇ ਪ੍ਰਧਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸਰਗਰਮ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਡਾ. ਬਲਵੰਤ ਸਿੰਘ ਚਾਹਲ ਦੁੱਲਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ. ਦੁਲਮਾਂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣਾ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹਨ ਅਤੇ ਵਿਧਾਇਕ ਵਜੋਂ ਵੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ।