ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਸਰਕਾਰ : ਢਿੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਸਰਕਾਰ - ਢਿੱਲੋਂ
Publish Date: Wed, 07 Oct 2026 04:08 PM (IST)
Updated Date: Thu, 08 Oct 2026 04:02 AM (IST)
ਸੰਗਰੂਰ ਰੈਲੀ ’ਚ ਸ਼ਿਰਕਤ ਕਰਨ ਦਾ ਦਿੱਤਾ ਸੱਦਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਦਿ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ , ਡਾ. ਸ਼ਮਿੰਦਰ ਸਿੰਘ ਸਿੱਧੂ , ਮਾਸਟਰ ਮੇਵਾ ਸਿੰਘ, ਸ਼ਵਿੰਦਰ ਸਿੰਘ ਚੱਠਾ ਅਤੇ ਤਾਰਾ ਸਿੰਘ ਨੇ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਵੀ ਸੰਜੀਦਾ ਨਹੀਂ ਹੈ। ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਤੀ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਪੈਨਸ਼ਨ ਦਫ਼ਤਰ ਵਿਖੇ ਐਸੋਸੀਏਸ਼ਨ ਦੀ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਨੇ ਆਖਿਆ ਕਿ ਮੁਲਾਜ਼ਮ ਤੇ ਪੈਨਸ਼ਨਰਜ ਲਗਾਤਾਰ ਸਾਢੇ ਚਾਰ ਸਾਲ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਹਨ ਪਰੰਤੂ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਧਿਆਨ ਨਹੀਂ ਦੇ ਰਹੀ। ਆਖਰ ਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜਦੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਸਹਾਰਾ ਲਿਆ ਜਿਸ ਵਿੱਚ ਸਿੰਗਲ ਬੈਂਚ ਅਤੇ ਡਬਲ ਬੈਂਚ ਨੇ ਵੀ ਵੀ ਡੀ ਏ ਸਬੰਧੀ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ਼ ਵਿਚ ਕਰ ਦਿੱਤਾ ਲੇਕਿਨ ਸਰਕਾਰ ਅਦਾਲਤਾਂ ਦੇ ਫੈਸਲੇ ਨੂੰ ਵੀ ਨਹੀਂ ਮਨ ਰਹੀ। ਇਸ ਮੌਕੇ ਮਾਸਟਰ ਅਮਰੀਕ ਸਿੰਘ ਖੰਨਾ, ਕਰਮ ਸਿੰਘ ਛਾਜਲੀ, ਪਿਆਰਾ ਸਿੰਘ ਖੋਖਰ, ਕੁਲਦੀਪ ਸਿੰਘ ਪਾਠਕ, ਬਲਬੰਤ ਸਿੰਘ ਸ਼ੇਰੋਂ ,ਜਗਦੇਵ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਸਾਂਝੇ ਫਰੰਟ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਰੱਖੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਲਈ ਪੈਨਸ਼ਨਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਉਨ੍ਹਾਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਮੀਟਿੰਗ ’ਚ ਚਮਕੌਰ ਸਿੰਘ ਸਿੱਧੂ, ਰਜਿੰਦਰ ਕੁਮਾਰ ਗਰਗ, ਕਰਮ ਸਿੰਘ ਛਾਜਲੀ, ਗਿਰਧਾਰੀ ਲਾਲ ਜਿੰਦਲ ਹਾਜ਼ਰ ਸਨ।