ਸ਼ੰਭੂ ਗੋਇਲ, ਲਹਿਰਾਗਾਗਾ : ਗਰਮੀਆਂ ਦੇ ਇਸ ਮੌਸਮ ਦੌਰਾਨ ਡੇਂਗੂ, ਮਲੇਰੀਆ ਆਦਿ ਦੇ ਮਰੀਜ਼ਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਜਿਸ ਦੇ ਚਲਦਿਆਂ ਸਿਹਤ ਵਿਭਾਗ ਇਨਾਂ੍ਹ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਾ ਰਹਿੰਦਾ ਹੈ। ਜਿਸ ਦੇ ਚਲਦਿਆਂ ਪਿੰਡ ਨੰਗਲਾ ਅਤੇ ਹਲਕੇ ਦੇ ਹੋਰ ਪਿੰਡਾਂ ਵਿਚ ਸਿਹਤ ਵਿਭਾਗ ਦੇ ਕਾਲਾ ਸਿੰਘ ਅਤੇ ਸਿਕੰਦਰ ਸਿੰਘ ਨੇ ਲੋਕਾਂ ਨੂੰ ਇਨਾਂ੍ਹ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਨਾਂ੍ਹ ਕਿਹਾ ਕਿ ਗਰਮੀ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਆ ਆਦਿ ਬਿਮਾਰੀਆਂ ਤੋਂ ਦੇ ਬਚਾਅ ਪ੍ਰਤੀ ਆਪਾਂ ਨੂੰ ਸੁਚੇਤ ਰਹਿਣਾ ਚਾਹੀਦਾ। ਜਿਸ ਦੇ ਚਲਦਿਆਂ ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਟਾਇਰਾਂ ਆਦਿ ਵਿਚ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਘਰ ਅਤੇ ਬਾਹਰ ਗਲੀ ਵਿਚ ਖੜ੍ਹੇ ਪਾਣੀ ਨਾਲੀਆਂ ਆਦਿ ਦੀ ਨਿਰੰਤਰ ਸਫ਼ਾਈ ਕਰਵਾਈ ਜਾਵੇ, ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ ਕਿਉਂਕਿ ਪਾਣੀ ਖੜ੍ਹਨ ਤੋਂ ਇਲਾਵਾ ਗੰਦੀਆਂ ਥਾਵਾਂ ਤੇ ਡੇਂਗੂ ਦੇ ਲਾਰਵੇ ਪੈਦਾ ਹੁੰਦੇ ਹਨ। ਜਿਸ ਕਾਰਨ ਇਹ ਬਿਮਾਰੀ ਫੈਲਣ ਦਾ ਲਗਾਤਾਰ ਖ਼ਤਰਾ ਬਣਿਆ ਰਹਿੰਦਾ ਹੈ। ਡੇਂਗੂ ਮਲੇਰੀਆ ਆਦਿ ਦੀ ਬਿਮਾਰੀ ਹੋਣ ਤੇ ਨੇੜਲੇ ਸਿਹਤ ਕੇਂਦਰ ਵਿਖੇ ਜਾ ਕੇ ਇਸ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ।