ਵਾਅਦੇ ਟੁੱਟਣ 'ਤੇ ਸਨੌਰ 'ਚ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਵਾਅਦੇ ਟੁੱਟਣ 'ਤੇ ਸਨੌਰ 'ਚ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ
Publish Date: Wed, 08 Jul 2026 05:30 PM (IST)
Updated Date: Wed, 08 Jul 2026 05:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਨੌਰ : ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ 8 ਜੁਲਾਈ ਨੂੰ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਨਗਰ ਕੌਂਸਲ ਸਨੌਰ ਦੇ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਸਨੌਰ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਧਰਨੇ ਦੀ ਅਗਵਾਈ ਕਰ ਰਹੇ ਯੂਨੀਅਨ ਪ੍ਰਧਾਨ ਨੰਦ ਲਾਲ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰ ਨੇ ਕਰਮਚਾਰੀਆਂ ਨਾਲ ਕਈ ਵਾਅਦੇ ਕੀਤੇ ਸਨ ਪਰ ਅੱਜ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਨੇ ਇਕ ਵਾਰ ਫਿਰ ਮੰਗਾਂ ਨੂੰ ਧਿਆਨ ਵਿੱਚ ਲਿਆਂਦੇ ਦੱਸਿਆ ਕਿ ਸਫਾਈ ਕਰਮਚਾਰੀਆਂ ਨੇ ਸਰਕਾਰ ਅੱਗੇ 4 ਮੁੱਖ ਮੰਗਾਂ ਰੱਖੀਆਂ ਹਨ 10 ਸਾਲਾਂ ਵਾਲੀ ਪਾਲਿਸੀ ਰੱਦ ਕੀਤੀ ਜਾਵੇ , ਠੇਕੇਦਾਰੀ ਸਿਸਟਮ ਤੁਰੰਤ ਖਤਮ ਕੀਤਾ ਜਾਵੇ , ਕੰਟ੍ਰੈਕਟ ਤੇ ਲੱਗੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਨੰਦ ਲਾਲ ਨੇ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਮੀਤ ਪ੍ਰਧਾਨ ਵਰਨ ਕੁਮਾਰ, ਸੈਕਟਰੀ ਰੋਕੀ ਅਟਵਾਲ, ਕੈਸ਼ੀਅਰ ਦੀਪਕ ਕੁਮਾਰ ਸਮੇਤ ਨਰਿੰਦਰ ਸਿੰਘ ਹਸਨਪੁਰ, ਸੁੰਦਰ ਸੋਨੀ, ਵਿੱਕੀ ਅਟਵਾਲ, ਵੀਰਪਾਲ ਪੰਜੋਲਾ, ਰਹੀਮ ਕੁਮਾਰ, ਜਸਵੀਰ ਸਿੰਘ ਨੈਣਾ, ਗੋਲਡੀ ਮਸਿੰਘਣ, ਅਮੀਰ ਚੰਦ ਕਾਠਗੜ੍ਹ, ਸਾਜਨ, ਜਗਜੀਤ ਸਿੰਘ ਰਾਏਪੁਰ ਮੰਡਲਾ, ਗੁਰਜੀਤ ਸਿੰਘ ਸੰਕਰਪੁਰ, ਵਿਸ਼ਾਲ ਕੁਮਾਰ, ਰਵੀ ਕੁਮਾਰ, ਗੁਰਪ੍ਰੀਤ ਨੈਨਾਕੋਤ, ਸਾਹਿਲ ਅਤੇ ਨਗਰ ਕੌਂਸਲ ਦੇ ਸਮੂਹ ਸਫਾਈ ਕਰਮਚਾਰੀ ਹਾਜ਼ਰ ਸਨ।