
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਜੀਵ ਸ਼ਰਮਾ ਕਾਲੂ ਨੇ ਸੰਸਦ ਮੈਂਬਰ ਡਾ. ਗਾਂਧੀ ਨਾਲ ਕੀਤੀ ਮੁਲਾਕਾਤ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਨ ਸਭਾ ਚੋਣ ਲੜਣ ਦੇ ਚਾਹਵਾਨ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਸ਼ਰਮਾ ਕਾਲੂ ਨੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਪਟਿਆਲਾ ਦਿਹਾਤੀ ਨਾਲ ਸਬੰਧਤ ਵੱਖ-ਵੱਖ ਲੋਕ ਮਸਲਿਆਂ, ਵਿਕਾਸ ਕਾਰਜਾਂ ਤੇ ਇਲਾਕੇ ਦੇ ਮੌਜੂਦਾ ਹਾਲਾਤ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਤਿਆਰੀਆਂ ਬਾਰੇ ਚਰਚਾ ਹੋਈ। ਇਸ ਮੌਕੇ ਡਾ. ਧਰਮਵੀਰ ਗਾਂਧੀ ਨਾਲ ਪਟਿਆਲਾ ਦੇ ਸਮੁੱਚੇ ਵਿਕਾਸ ਤੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵਿਚਕਾਰ ਲਗਾਤਾਰ ਤਾਲਮੇਲ ਬਹੁਤ ਜ਼ਰੂਰੀ ਹੈ। ਮੁਲਾਕਾਤ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਅਤੇ ਉਹ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ਨੂੰ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਜਾ ਰਹੇ ਬੁਨਿਆਦੀ ਮਸਲਿਆਂ ਨੂੰ ਸਬੰਧਤ ਪੱਧਰ ’ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਣਾ ਚਾਹੀਦਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਤੇ ਆਗੂਆਂ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਲੋਕਾਂ ਦੇ ਮੁੱਦੇ ਹੀ ਪਾਰਟੀ ਦੀ ਤਰਜੀਹ ਰਹਿਣਗੇ ਅਤੇ ਪਾਰਟੀ ਵੱਲੋਂ ਲੋਕ ਹਿੱਤ ਨਾਲ ਜੁੜੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਸਹੂਲਤਾਂ, ਸਿੱਖਿਆ, ਨੌਜਵਾਨਾਂ ਲਈ ਖੇਡ ਸਹੂਲਤਾਂ ਤੇ ਹੋਰ ਲੋਕ ਭਲਾਈ ਨਾਲ ਜੁੜੇ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਰਹੀ ਹੈ। ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਨੇੜਤਾ ਹੋਰ ਵਧਾਈ ਜਾਵੇਗੀ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਹਿਯੋਗ ਤੇ ਭਰੋਸਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ, ਲੋਕਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ਲਈ ਉਹ ਭਵਿੱਖ ਵਿਚ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੀ ਬਿਹਤਰੀ ਲਈ ਸੁਝਾਅ ਅਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਇਨ੍ਹਾਂ ਨੂੰ ਯੋਗ ਪੱਧਰ ’ਤੇ ਉਠਾਇਆ ਜਾ ਸਕੇ।