- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ ਨਿਯੁਕਤ ਸੀ. ਮੀਤ ਪ੍ਰਧਾਨ ਦਲਬੀਰ ਸਿੰਘ ਕੋਟਲਾ ਦਾ ਕੀਤਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਜਤਿੰਦਰ ਸਿੰਘ ਰਾਈਮਾਜਰਾ ਤੇ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਕੌਂਸਲਰ ਅਰਵਿੰਦਰਪਾਲ ਸਿੰਘ ਰਾਜੂ ਦੀ ਅਗਵਾਈ ਹੇਠ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਨ ਦੇ ਲਈ ਸਮਾਰੋਹ ਕਰਵਾਇਆ ਗਿਆ। ਸਮਾਹੋਰ ’ਚ ਵਿਸ਼ੇਸ਼ ਤੌਰ ਉੱਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਗੜ੍ਹੀ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਕੋਟੜਾ ਨੂੰ ਨਿਯੁਕਤੀ ਪੱਤਰ ਸੌਂਪਦਿਆ ਹੋਇਆ ਉਨਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਗੜ੍ਹੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸਾਰੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਕਮਰ ਕੱਸੇ ਕਸ ਲੈਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ ਝੂਠੇ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ ਜਦਕਿ ਮੁੱਖ ਮੰਤਰੀ ਪੰਜਾਬ ਦਾ ਬੀਤੇ ਦਿਨੀਂ ਬਿਆਨ ਆਇਆ ਹੈ ਕਿ ਔਰਤਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 1 ਹਜ਼ਾਰ ਰੁਪਏ ਦੇ ਹਿਸਾਬ ਨਾਲ ਤਿੰਨ ਮਹੀਨੇ ਦੇ ਇਕੱਠੇ ਪੈਸੇ ਪਾਏ ਜਾਣਗੇ ਪਰ ਉਹ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਔਰਤਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਤੋਂ ਕਿਉਂ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਸੂਬੇ ਦੀਆਂ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਤੋਂ ਆਪਣੇ ਸਾਢੇ ਚਾਰ ਸਾਲਾਂ ਦੇ ਪੈਸਿਆਂ ਦਾ ਹਿਸਾਬ ਮੰਗਣ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦ ਹੇਠ ਪੰਜਾਬ ਸੂਬੇ ਅੰਦਰ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਨੀ ਬਿਲਕੁਲ ਤੈਅ ਹੈ। ਇਸ ਮੌਕੇ ਜਥੇਦਾਰ ਗੜ੍ਹੀ ਵੱਲੋਂ ਸਰਕਲ ਪ੍ਰਧਾਨ ਜਤਿੰਦਰ ਸਿੰਘ ਰਾਈਮਾਜਰਾ, ਸ਼ਹਿਰੀ ਪ੍ਰਧਾਨ ਅਰਵਿੰਦਰ ਪਾਲ ਸਿੰਘ ਰਾਜੂ, ਕੌਂਸਲਰ ਜਸਵੀਰ ਸਿੰਘ ਜੱਸੀ, ਕੌਂਸਲਰ ਦਲਵੀਰ ਸਿੰਘ ਸੱਗੂ, ਪੁਰਾਣਾ ਰਾਜਪੁਰਾ ਦੇ ਪ੍ਰਧਾਨ ਮਲਕੀਤ ਸਿੰਘ ਬਿੱਟੂ, ਅਮਰਜੀਤ ਸਿੰਘ ਕੋਟਲਾ, ਬਾਬਾ ਲਾਭ ਸਿੰਘ, ਸੁਖਵਿੰਦਰ ਸਿੰਘ ਸਧਰੋਰ, ਸੁਖਦੇਵ ਸਿੰਘ ਕੋਟਲਾ, ਦਲਵਿੰਦਰ ਸਿੰਘ, ਰਘਵੀਰ ਸਿੰਘ ਨੰਬਰਦਾਰ ਸਮੇਤ ਹੋਰਨਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।