ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਲੜ ਫੜਿਆ
ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਲੜ ਫੜਿਆ
Publish Date: Sun, 12 Apr 2026 05:06 PM (IST)
Updated Date: Mon, 13 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਨੌਰ: ਹਲਕਾ ਸਨੌਰ ਦੇ ਅਧੀਨ ਆਉਂਦਾ ਪਿੰਡ ਭਾਖਰ ਜਿਥੇ ਦੇ ਦਰਜਨਾਂ ਪਰਿਵਾਰਾਂ ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ਼ੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਉਰਫ ਗੋਰਵ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਗੌਰਵ ਸੰਧੂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰ ਜਾਣ ਕਾਰਨ ਲੋਕਾਂ ’ਚ ਨਿਰਾਸ਼ਾ ਵਧ ਰਹੀ ਹੈ। ਖਾਸ ਤੌਰ ‘ਤੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਗਿਆ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਹੋਣ ਕਾਰਨ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ’ਚ ਜਸਵਿੰਦਰ ਮੌੜ ਭਾਖਰ, ਪਰਮਿੰਦਰ ਕੌਰ ਪੰਚਾਇਤ ਮੈਂਬਰ, ਜਗਜੀਤ ਸਿੰਘ, ਕਰਮਜੀਤ ਕੌਰ ਸਾਬਕਾ ਪੰਚਾਇਤ ਮੈਂਬਰ, ਤੇਜਿੰਦਰ ਸਿੰਘ ਕਿਸਾਨ ਯੂਨੀਅਨ, ਹਰਵਿੰਦਰ ਸਿੰਘ ਭਾਖਰ, ਕਵਿਤਾ ਦੇਵੀ, ਰੁਪਿੰਦਰ ਕੌਰ, ਮੰਸੀ ਦੇਵੀ, ਨਿਰਮਲਾ ਦੇਵੀ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ। ਇਸ ਦੌਰਾਨ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਆਪ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਤੇ ਇਲਾਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ। ਇਹ ਸ਼ਾਮਿਲ ਹੋਣਾ ਹਲਕਾ ਸਨੌਰ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਮੋੜ ਵਜੋਂ ਵੇਖਿਆ ਜਾ ਰਿਹਾ ਹੈ।