ਸੰਸਕਾਰ ਵੈਲੀ ਦੇ ਖਿਡਾਰੀ ਰਾਸ਼ਟਰੀ ਮੁਕਾਬਲਿਆਂ ਲਈ ਚੁਣੇ ਸੰਸਕਾਰ ਵੈਲੀ ਦੇ ਖਿਡਾਰੀ ਰਾਸ਼ਟਰੀ ਮੁਕਾਬਲਿਆਂ ਲਈ ਚੁਣੇ
Publish Date: Fri, 07 Aug 2026 04:32 PM (IST)
Updated Date: Sat, 08 Aug 2026 04:02 AM (IST)
ਨੋਟ–ਕ੍ਰਿਪਾ ਕਰਕੇ ਇਸਨੂੰ ਲਾ ਦਿਓ। ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਸੀਆਈਐਸਸੀਈ ਰੀਜਨਲ ਐਥਲੈਟਿਕਸ ਅਤੇ ਸ਼ਤਰੰਜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਵੱਲੋਂ ਜਿੱਤੇ ਗਏ ਤਗਮਿਆਂ ਅਤੇ ਰਾਸ਼ਟਰੀ ਪੱਧਰ ਲਈ ਹੋਈ ਚੋਣ ਨਾਲ ਸਕੂਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਸੁਰਿੰਦਰ ਕੌਰ ਬਾਦਲ ਇੰਟਰਨੈਸ਼ਨਲ ਸਕੂਲ, ਗਿੱਦੜਬਾਹਾ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ 11 ਜ਼ੋਨਾਂ ਦੇ ਖਿਡਾਰੀਆਂ ਵਿਚਾਲੇ ਹੋਏ ਸਖ਼ਤ ਮੁਕਾਬਲੇ ਦੌਰਾਨ ਸਕੂਲ ਦੇ ਏਕਮਜੋਤ ਸਿੰਘ ਨੇ 400 ਮੀਟਰ ਹਰਡਲ ਦੌੜ ਅਤੇ ਗਨਿਕ ਧਵਨ ਨੇ 600 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ, ਜਦਕਿ ਹਰਸ਼ਪ੍ਰੀਤ ਸਿੰਘ ਨੇ 3000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਉਤਕ੍ਰਿਸ਼ਟ ਪ੍ਰਦਰਸ਼ਨ ਦੇ ਆਧਾਰ ਤੇ ਏਕਮਜੋਤ ਸਿੰਘ ਅਤੇ ਗਨਿਕ ਧਵਨ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ। ਦੋਵੇਂ ਖਿਡਾਰੀ ਹੁਣ ਕਰਨਾਟਕ ਦੇ ਸ਼੍ਰੀ ਕੇਵੀ ਇੰਗਲਿਸ਼ ਸਕੂਲ ਵਿੱਚ ਹੋਣ ਵਾਲੀ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਆਪਣਾ ਹੁਨਰ ਵਿਖਾਉਣਗੇ। ਇਸੇ ਤਰ੍ਹਾਂ ਅੰਮ੍ਰਿਤਸਰ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਕਰਵਾਏ ਗਏ ਸੀਆਈਐਸਸੀਈ ਰੀਜਨਲ ਸ਼ਤਰੰਜ ਮੁਕਾਬਲਿਆਂ ਵਿੱਚ ਅੰਡਰ-17 ਵਰਗ ਵਿੱਚ ਸਹਿਜਦੀਪ ਕੌਰ ਅਤੇ ਆਇਰਾ ਅਗਰਵਾਲ ਨੇ ਸੋਨ ਤਗਮੇ ਜਿੱਤੇ, ਜਦਕਿ ਅੰਡਰ-14 ਵਰਗ ਵਿੱਚ ਆਸ਼ਮਿਤ ਗਰਗ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵੱਖ-ਵੱਖ ਖੇਡਾਂ ਲਈ ਤਜਰਬੇਕਾਰ ਅਤੇ ਪੇਸ਼ੇਵਰ ਕੋਚਾਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦਾ ਨਤੀਜਾ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਹਨ। ਸਕੂਲ ਦੇ ਪ੍ਰਧਾਨ ਈਸ਼ਵਰ ਬਾਂਸਲ ਨੇ ਕਿਹਾ ਕਿ ਸੰਸਕਾਰ ਵੈਲੀ ਸਮਾਰਟ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਖੇਡਾਂ ਵਿੱਚ ਮਿਲੀ ਇਹ ਸਫਲਤਾ ਉਸੇ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਅਮਨ ਨਿੱਝਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਨੁਸ਼ਾਸਨ, ਮਿਹਨਤ ਅਤੇ ਸਮਰਪਣ ਹੀ ਸਫ਼ਲਤਾ ਦੀ ਕੁੰਜੀ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਾਸ਼ਟਰੀ ਪੱਧਰ ਲਈ ਚੁਣੇ ਗਏ ਖਿਡਾਰੀ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ।