ਸੰਤ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Mon, 04 May 2026 05:20 PM (IST)
Updated Date: Mon, 04 May 2026 05:20 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸੰਤ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਦੀ ਯਾਦ ਵਿਚ ਅਕਾਲ ਅਕੈਡਮੀ ਬਲਬੇੜ੍ਹਾ ਵੱਲੋਂ ਸਵੇਰ ਦੀ ਸਭਾ ਵਿਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਅਸੈਂਬਲੀ ’ਚ ਸੰਤ ਇਕਬਾਲ ਸਿੰਘ ਜੀ ਦੀ ਯਾਦ ਵਿਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਛੇਵੀਂ ਜਮਾਤ ਦੀ ਵਿਦਿਆਰਥਣ ਸੁਖਨੀਤ ਕੌਰ ਵੱਲੋਂ ਕਵਿਤਾ ਪਾਠ ਪੇਸ਼ ਕੀਤਾ ਗਿਆ ਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਵੱਲੋਂ ਬਾਬਾ ਜੀ ਦੇ ਜੀਵਨ ਬਾਰੇ ਭਾਸ਼ਣ ਦਿੱਤਾ ਗਿਆ। ਅਸੈਂਬਲੀ ਉਪਰੰਤ ਬਾਬਾ ਜੀ ਦੇ ਜੀਵਨ ਨਾਲ਼ ਸੰਬੰਧਿਤ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਯਾਦਗਾਰ ਪ੍ਰਦਰਸ਼ਨੀ ਵਿਚ ਪ੍ਰਿੰਸੀਪਲ ਮੀਰਾ ਵਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਬਾਬਾ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਤ ਕੀਤਾ ਤੇ ਗੁਰਮਤਿ ਦੇ ਧਾਰਨੀ ਹੋਣ ਦਾ ਸੁਨੇਹਾ ਦਿੱਤਾ। ਸਮਾਗਮ ਦੇ ਅਖੀਰ ਚ ਚੰਗੇ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।