
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਪੁਰਾ ਵਿੱਚ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪੌਦੇ ਲਗਾ ਕੇ ਸਫਾਈ ਅਭਿਆਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਵਨਨੈੱਸ ਵਨ–ਕੁਦਰਤ ਨਾਲ ਸਮਰਸਤਾ’ ਮੁਹਿੰਮ ਤਹਿਤ ਰਾਜਪੁਰਾ ਵਿਚ ਬੂਟੇ ਲਗਾਉਣ ਅਤੇ ਸਫਾਈ ਮੁਹਿੰਮ ਆਰੰਭੀ ਗਈ। ਇਸ ਮੌਕੇ ਵਾਤਾਵਰਨ ਪਾਰਕ ’ਚ ਬੂਟੇ ਲਗਾਉਣ ਦੇ ਨਾਲ ਆਲੇ-ਦੁਆਲੇ ਦੀ ਸਫਾਈ ਵੀ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਰਿਤੇਸ਼ ਬਾਂਸਲ ਨੇ ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਅਤੇ ਵਾਤਾਵਰਨ ਸੰਭਾਲ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਨੇ ਦੱਸਿਆ ਕਿ ਮਿਸ਼ਨ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਹੁਣ ਤੱਕ ਲਗਭਗ 350 ਮਿੰਨੀ ਜੰਗਲ ਸਥਾਪਿਤ ਕੀਤੇ ਜਾ ਚੁੱਕੇ ਹਨ, ਜਦਕਿ 600 ਤੋਂ ਵੱਧ ‘ਵਨਨੈੱਸ ਵਨ’ ਸਥਾਨਾਂ ’ਤੇ ਬੂਟਿਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 23 ਅਗਸਤ ਨੂੰ ਮੁਹਿੰਮ ਦੇ ਛੇਵੇਂ ਪੜਾਅ ਤਹਿਤ ਦੇਸ਼ ਭਰ ਦੇ 630 ਸਥਾਨਾਂ ’ਤੇ ਲਗਭਗ 10 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਸਿਰਫ਼ ਬੂਟੇ ਲਗਾਉਣ ਤੱਕ ਸੀਮਤ ਨਹੀਂ, ਸਗੋਂ ਹਰ ਬੂਟੇ ਦੀ 3 ਤੋਂ 5 ਸਾਲ ਤੱਕ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ ਗਿਆ ਹੈ, ਤਾਂ ਜੋ ਇਹ ਬੂਟੇ ਵਿਕਸਿਤ ਹੋ ਕੇ ਵਾਤਾਵਰਨ ਨੂੰ ਹੋਰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾ ਸਕਣ।