- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਯੋਗ ਅਗਵਾਈ ਹੇਠ ਐੱਨਐੱਸਐੱਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਰਾਊਂਡ ਗਲਾਸ ਫਾਊਂਡੇਸ਼ਨ ਤੇ ਰਿਆਸਤ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੁਰੱਖਿਆ ਤੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕਾਲਜ ਕੈਂਪਸ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਵੱਲੋਂ ਵੱਖ—ਵੱਖ ਕਿਸਮਾਂ ਦੇ ਫਲ਼ਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ। ਵਿਦਿਆਰਥੀਆਂ ਨੇ ਬੂਟਿਆਂ ਦੀ ਸੰਭਾਲ ਅਤੇ ਉਨ੍ਹਾਂ ਨੂੰ ਨਿਯਮਤ ਤੌਰ ’ਤੇ ਪਾਣੀ ਦੇਣ ਦੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਵੀ ਸੰਬੋਧਨ ਕੀਤਾ। ਐੱਨਐੱਸਐੱਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਆਰਡੀਨੇਟਰ ਡਾ. ਅਨਹਦ ਗਿੱਲ ਨੇ ਕਿਹਾ ਕਿ ਐਨ.ਐਸ.ਐਸ. ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕਰਨਾ ਹੈ। ਰਾਊਂਡ ਗਲਾਸ ਫਾਊਂਡੇਸ਼ਨ ਤੋਂ ਭਰਪੂਰ ਸਿੰਘ ਨੇ ਕਿਹਾ ਕਿ ਬੂਟੇ ਲਗਾਉਣ ਦੇ ਨਾਲ—ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਾਲਜ ਦੇ ਐੱਨਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋਫ਼ੈਸਰ ਜਗਦੇਵ ਸਿੰਘ, ਸਹਾਇਕ ਪ੍ਰੋਫ਼ੈਸਰ ਮੂਰਤੀ ਕੌਰ, ਸਮੂਹ ਸਟਾਫ਼ ਮੈਂਬਰ , ਐੱਨਐੱਸਐੱਸ ਵਲੰਟੀਅਰ ਤੇ ਵਿਦਿਆਰਥੀਆਂ ਹਾਜ਼ਰ ਰਹੇ।