ਪੰਜਾਬ ਬਚਾਓ ਰੈਲੀ ਲਈ ਝਿੰਜਰ ਵੱਲੋਂ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਪੰਜਾਬ ਬਚਾਓ ਰੈਲੀ ਲਈ ਸਰਬਜੀਤ ਸਿੰਘ ਝਿੰਜਰ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ
Publish Date: Wed, 12 Aug 2026 06:05 PM (IST)
Updated Date: Wed, 12 Aug 2026 06:08 PM (IST)
ਫੋਟੋ 12ਪੀਟੀਐਲ: 28: ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਵੱਲੋਂ 30 ਅਗਸਤ ਨੂੰ ਘਨੌਰ ਦਾਣਾ ਮੰਡੀ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਬੁੱਧਵਾਰ ਨੂੰ ਹਲਕੇ ਦੇ ਕਈ ਪਿੰਡਾਂ ਵਿਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਝਿੰਜਰ ਨੇ ਸਬਦਲਪੁਰ, ਅਮੀਰਪੁਰ, ਜੈਨਗਰ, ਭੈਡਵਾਲ, ਭੈਡਵਾਲ ਝੂੰਗੀਆਂ, ਮੰਡਵਾਲ, ਖਾਨਪੁਰ, ਅਲੀਪੁਰ, ਖੰਡੋਲੀ, ਭੱਦਕ, ਗਾਜੀਪੁਰ, ਖੇੜੀ ਗੰਡੀਆਂ, ਖਾਨਪੁਰ ਗੰਡੀਆਂ, ਜੱਖੜਾਂ, ਢੀਂਡਸਾ ਅਤੇ ਬਢੋਲੀ ਗੁੱਜਰਾਂ ਸਮੇਤ ਕਈ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਰੂ-ਬ-ਰੂ ਗੱਲਬਾਤ ਕੀਤੀ। ਇਕੱਠਾਂ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ, ਕਾਨੂੰਨ ਵਿਵਸਥਾ, ਨਸ਼ਿਆਂ ਦੇ ਵਧ ਰਹੇ ਕਹਿਰ, ਬੇਰੁਜ਼ਗਾਰੀ ਅਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਮੁੱਦੇ ਉਠਾਏ ਜਾਣਗੇ। ਝਿੰਜਰ ਨੇ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਪਾਰਟੀ ਨੂੰ ਮਿਲ ਰਿਹਾ ਹੁੰਗਾਰਾ ਲੋਕਾਂ ਦੀ ਸਰਕਾਰ ਪ੍ਰਤੀ ਨਿਰਾਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ 30 ਅਗਸਤ ਦੀ ਘਨੌਰ ਰੈਲੀ ਨੂੰ ਵੱਡੀ ਜਨਤਕ ਸ਼ਮੂਲੀਅਤ ਵਾਲੀ ਰੈਲੀ ਬਣਾਉਣ ਲਈ ਪਿੰਡ ਪੱਧਰ ’ਤੇ ਤਿਆਰੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਰੈਲੀ ਲਈ ਪਿੰਡ-ਪਿੰਡ ਵਰਕਰਾਂ ਵੱਲੋਂ ਲਗਾਤਾਰ ਮੀਟਿੰਗਾਂ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਉਮੀਦ ਹੈ ਕਿ ਘਨੌਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸੁਨੇਹਾ ਦੇਵੇਗੀ।