ਰਾਜਿੰਦਰ ਭੱਟ,ਸਰਹਿੰਦ

ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਜੋ ਜੋਨਲ ਪ੍ਰਧਾਨ ਲਗਾ ਕੇ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਅੰਦਰ ਸੇਵਾ ਕਰਨ ਦਾ ਮਾਣ ਦਿੱਤਾ ਗਿਆ ਹੈ ਉਸ ਨਾਲ ਨੌਜਵਾਨ ਵਰਗ 'ਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱੈਸਓਆਈ ਮਾਲਵਾ ਜੋਨ-3 ਦੇ ਦੂਜੀ ਵਾਰ ਨਿਯੁਕਤ ਕੀਤੇ ਪ੍ਰਧਾਨ ਸਰਬਜੀਤ ਸਿੰਘ ਿਝੰਜਰ ਨੂੰ ਵਧਾਈ ਦੇਣ ਸਮੇਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸਰਬਜੀਤ ਸਿੰਘ ਿਝੰਜਰ ਅੱੈਸਓਆਈ ਜਥੇਬੰਦੀ ਵਿੱਚ ਹੇਠਲੇ ਪੱਧਰ ਤੋਂ ਉੱਭਰਿਆ ਇਕ ਮਿਹਨਤੀ ਨੌਜਵਾਨ ਆਗੂ ਹੈ ਜਿਸਨੂੰ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਮਾਲਵਾ ਜੋਨ ਦੀ ਦੂਸਰੀ ਵਾਰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਿਝੰਜਰ ਨੂੰ ਮੁੜ ਅੱੈਸਓਆਈ ਮਾਲਵਾ ਜੋਨ-3 ਦਾ ਪ੍ਰਧਾਨ ਥਾਪਿਆ ਗਿਆ ਹੈ। ਰਾਜੂ ਖੰਨਾ ਵੱਲੋਂ ਿਝੰਜਰ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਕੋਰ ਕਮੇਟੀ ਮੈਂਬਰ ਅਮਿਤ ਸਿੰਘ ਰਾਠੀ, ਅਵਤਾਰ ਸਿੰਘ ਤਾਰੀ, ਸੁਖਵੰਤ ਸਿੰਘ ਸੁੱਖੀ, ਹਰਕਮਲ ਸਿੰਘ ਪਟਿਆਲਾ, ਰਣਦੀਪ ਸਿੰਘ ਰਾਏ, ਹਰਪ੍ਰੀਤ ਸਿੰਘ ਰਿੱਚੀ, ਮਨਪ੍ਰੀਤ ਸਿੰਘ ਮਾਜਰੀ, ਹਰਦਰਸ਼ਨ ਸਿੰਘ ਆਦਿ ਮੌਜੂਦ ਸਨ।