ਢੀਗੀ ਤੋਂ ਸਰਪੰਚ ਤੇ ਤਿੰਨ ਪੰਚਾਇਤ ਮੈਂਬਰ ‘ਆਪ’ ’ਚ ਸ਼ਾਮਲ
ਢੀਗੀ ਤੋਂ ਸਰਪੰਚ ਅਤੇ ਤਿੰਨ ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Sun, 01 Nov 2026 05:36 PM (IST)
Updated Date: Sun, 01 Nov 2026 05:38 PM (IST)
ਫੋਟੋ 1ਪੀਟੀਐਲ: 20: ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਛੱਡਣਾ ਜਾਂ ਫਿਰ ਦੂਸਰੀਆਂ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੋ ਚੁੱਕਿਆ ਹੈ। ਇਸ ਦੇ ਚਲਦਿਆਂ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਢੀਗੀ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਸਰਪੰਚ ਤੇ ਪੰਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਨੇ ਦੱਸਿਆ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਹੈਪੀ ਕੌਰ ਸਰਪੰਚ ਦੇ ਪਤੀ ਸ਼ਮਸ਼ੇਰ ਸਿੰਘ, ਜਰਨੈਲ ਕੌਰ ਪੰਚ ਦੇ ਪਤੀ ਜੋਗਿੰਦਰ ਸਿੰਘ, ਲਾਲ ਚੰਦ ਪੰਚ ਅਤੇ ਜਸਵਿੰਦਰ ਸਿੰਘ ਪੰਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਦੇ ਨਾਲ ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ ਅਤੇ ਜਸਵੀਰ ਸਿੰਘ ਆਦਿ ਮੌਜੂਦ ਸਨ।